ਬਠਿੰਡਾ (ਸੁਖਵਿੰਦਰ) : ਸਿਵਲ ਲਾਈਨਜ਼ ਥਾਣੇ ਦੀ ਪੁਲਸ ਨੇ ਮੋਬਾਇਲ ਫੋਨ ਖੋਹਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਛੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ, ਰੋਹਿਤ ਕੁਮਾਰ, ਆਸ਼ੂ ਅਤੇ ਪਰਮਿੰਦਰ ਕੁਮਾਰ, ਵਾਸੀ ਬਠਿੰਡਾ ਰਾਹਗੀਰਾਂ ਤੋਂ ਮੋਬਾਇਲ ਫੋਨ ਖੋਹਦੇ ਹਨ ਅਤੇ ਅੱਗੇ ਵੇਚਦੇ ਹਨ।
ਪੁਲਸ ਨੇ ਛਾਪਾ ਮਾਰ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮਾਂ ਤੋਂ 6 ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਸਿਵਲ ਲਾਈਨ ਥਾਣੇ ਵਿਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ
NEXT STORY