ਬਠਿੰਡਾ (ਸੁਖਵਿੰਦਰ)-ਸੀ. ਆਈ. ਏ.-1 ਵੱਲੋਂ ਰਾਹਗੀਰਾਂ ਤੋਂ ਮੋਬਾਇਲ ਫੋਨ ਖੋਹਣ ਅਤੇ ਖ਼ਰੀਦਦਾਰ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਖੋਹੇ ਹੋਏ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਸੀ. ਆਈ. ਏ.-1 ਦੇ ਏ. ਐੱਸ. ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵਿਸ਼ਾਲ ਕੁਮਾਰ, ਲਵਜੀਤ ਸਿੰਘ ਵਾਸੀ ਬਠਿੰਡਾ ਰਾਹਗੀਰਾਂ ਤੋਂ ਮੋਬਾਈਲ ਫੋਨ ਖੋਹ ਕੇ ਅੱਗੇ ਵੇਚਦੇ ਹਨ।
ਜੇਕਰ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਲੁੱਟਖੋਹ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਪੁਲਸ ਵੱਲੋਂ ਸੂਚਨਾ ਦੇ ਆਧਾਰ ’ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਲੁੱਟਖੋਹ ਕੀਤੇ ਫੋਨ ਮੁਲਜ਼ਮ ਅਮਨਪ੍ਰੀਤ ਸਿੰਘ ਨੂੰ ਵੇਚਦੇ ਸਨ। ਪੁਲਸ ਵੱਲੋਂ ਮੁਲਜ਼ਮਾਂ ਕੋਲੋਂ 30 ਮੋਬਾਇਲ ਫੋਨ ਬਰਾਮਦ ਕੀਤੇ ਹਨ। ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੁਖਬੀਰ ਬਾਦਲ ਵਲੋਂ ਸਪੱਸ਼ਟੀਕਰਨ ਦੇਣ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਦਾ ਆਇਆ ਬਿਆਨ
NEXT STORY