ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ 7 ਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਐੱਚ. ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਕੁਲਵਿੰਦਰ ਸਿੰਘ ਉਰਫ਼ ਕਿੰਦੀ ਪੁੱਤਰ ਕੁਲਵੰਤ ਸਿੰਘ ਵਾਸੀ ਚੱਕ ਅਰਾਈਆਵਾਲਾ (ਫਲੀਆਵਾਲਾ), ਜਸਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਅਮਰੀਕ ਸਿੰਘ ਵਾਸੀ ਕਮਰੇ ਵਾਲਾ ਅਤੇ ਗੁਰਚਰਨ ਸਿੰਘ ਉਰਫ਼ ਮਿੱਠੂ ਪੁੱਤਰ ਸੁਰਿੰਦਰ ਸਿੰਘ ਵਾਸੀ ਬੱਲੂਆਣਾ ਹੈਰੋਇਨ ਵੇਚਣ ਦੇ ਆਦੀ ਹੈ।
ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਰੰਗੇ ਹੱਥ ਕਾਬੂ ਆ ਸਕਦੇ ਹਨ। ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ 'ਤੇ ਪੁਲਸ ਪਾਰਟੀ ਨੇ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਬੈਕ ਸਾਈਡ ਜਲਾਲਾਬਾਦ ਦਾਣਾ ਮੰਡੀ ਵਿੱਚ ਛਾਪੇਮਾਰੀ ਕਰਕੇ ਇਨ੍ਹਾਂ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਥਾਣਾ ਸਿਟੀ ਜਲਾਲਾਬਾਦ ਵਿਖੇ ਪੁਲਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ।
ਲੁਧਿਆਣਾ ਕਲਯੁਗੀ ਮਾਂ ਨੇ ਸੀਵਰੇਜ 'ਚ ਸੁੱਟਿਆ 'ਜਿਗਰ ਦਾ ਟੋਟਾ'!
NEXT STORY