ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਵੱਲੋਂ ਪੁੱਡਾ ਮਾਰਕੀਟ ਤੋਂ ਗਗਨਦੀਪ ਸਿੰਘ ਵਾਸੀ ਪਰਸਰਾਮ ਨਗਰ ਨੂੰ ਗ੍ਰਿਫ਼ਤਾਰ ਕਰ ਕੇ 150 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ।
ਇਸੇ ਤਰ੍ਹਾਂ ਕੈਨਾਲ ਕਾਲੋਨੀ ਪੁਲਸ ਵੱਲੋਂ ਮਹਿਣਾ ਬਸਤੀ ਤੋਂ ਮੁਲਜ਼ਮ ਸਰਵਣ ਸਿੰਘ ਅਤੇ ਰਾਜਵਿੰਦਰ ਸਿੰਘ ਵਾਸੀ ਮਹਿਣਾ ਬਸਤੀ ਨੂੰ ਗ੍ਰਿਫਤਾਰ ਕਰ ਕੇ 90 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।
ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ, ਦੇਖਣ ਵਾਲੇ ਕੰਬ ਗਏ
NEXT STORY