ਲੁਧਿਆਣਾ (ਜਗਰੂਪ) : ਨਸ਼ੇ ਵੇਚਣ ਦੇ ਆਦੀ ਤਿੰਨ ਵਿਅਕਤੀਆਂ ਨੂੰ ਥਾਣਾ ਮੋਤੀ ਨਗਰ ਦੀ ਪੁਲਸ ਨੇ 20 ਗ੍ਰਾਮ ਹੈਰੋਇਨ, 10 ਹਜਾਰ ਕੈਸ਼ ਅਤੇ ਇਕ ਮੋਬਾਇਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੋਤੀ ਨਗਰ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੁਲਸ ਪਾਰਟੀ ਥਾਣੇਦਾਰ ਜਤਿੰਦਰ ਕੁਮਾਰ ਦੀ ਅਗਵਾਈ 'ਚ ਗਸ਼ਤ ਦੇ ਸਬੰਧ 'ਚ ਐੱਮਸਨ ਪੈਲੇਸ ਮੋਤੀ ਨਗਰ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਤਿੰਨ ਵਿਅਕਤੀ ਦੀਪਕ ਕੁਮਾਰ ਉਰਫ਼ ਪੱਪਾ ਪੁੱਤਰ ਲੇਟ ਜਨਕ ਰਾਜ, ਹਰੀਸ਼ ਕੁਮਾਰ ਉਰਫ਼ ਹਨੀ ਪੁੱਤਰ ਰਮੇਸ਼ ਕੁਮਾਰ ਅਤੇ ਲਲਿਤ ਕੁਮਾਰ ਉਰਫ਼ ਲੱਕੀ ਪੁੱਤਰ ਰਮੇਸ਼ ਕੁਮਾਰ ਨਸ਼ਾ ਵੇਚਣ ਦੇ ਆਦੀ ਹਨ।
ਜੇਕਰ ਇਨ੍ਹਾਂ 'ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਸਰਕਾਰੀ ਕਾਲਜ ਈਸਟ ਮੋਤੀ ਨਗਰ ਦੇ ਸਾਹਮਣੇ ਬਣੀ ਪਾਰਕ 'ਚ ਮਿਲ ਸਕਦੇ ਹਨ। ਪੁਲਸ ਪਾਰਟੀ ਤੁਰੰਤ ਛਾਪੇਮਾਰੀ ਕਰਕੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ, 10 ਹਜਾਰ ਰੁਪਏ ਡਰੱਗ ਮਨੀ ਅਤੇ ਇਕ ਮੋਬਾਇਲ ਸਣੇ ਕਾਬੂ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ 'ਚ ਸਾਹਮਣੇ ਆਇਆ ਕਿ ਵਿਅਕਤੀ ਨਸ਼ਾ ਪੀਣ ਦੇ ਆਦੀ ਹਨ ਅਤੇ ਇਨ੍ਹਾਂ 'ਤੇ ਪਹਿਲਾਂ ਵੀ ਨਸ਼ੇ ਅਤੇ ਹੋਰ ਧਾਰਾਵਾਂ ਤਹਿਤ ਮਾਮਲੇ ਵੱਖ-ਵੱਖ ਥਾਣਿਆਂ 'ਚ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਹੋਰ ਵੀ ਵਿਅਕਤੀ ਹਨ, ਜੋ ਇਹ ਕੰਮ ਕਰਦੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 22.75 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖਿਲਾਫ ਮਾਮਲਾ ਦਰਜ
NEXT STORY