ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰ ਕੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਵਲੋਂ ਨਰੂਆਣਾ ਰੋਡ ਤੋਂ ਮੁਲਜ਼ਮ ਅਮਰ ਸਿੰਘ ਵਾਸੀ ਅਮਰਪੁਰਾ ਬਸਤੀ ਨੂੰ ਗ੍ਰਿਫ਼ਤਾਰ ਕਰ ਕੇ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਸੇ ਤਰ੍ਹਾਂ ਕੈਂਟ ਪੁਲਸ ਵਲੋਂ ਪਟੇਲ ਨਗਰ ਤੋਂ ਮੁਲਜ਼ਮ ਸਿਕੰਦਰ ਸਿੰਘ ਵਾਸੀ ਸਿੱਧੂ ਕਾਲੋਨੀ ਨੂੰ ਗ੍ਰਿਫ਼ਤਾਰ ਕਰ ਕੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਸਦਰ ਬਠਿੰਡਾ ਪੁਲਸ ਵਲੋਂ ਬਹਿਮਣ ਦੀਵਾਨਾ ਤੋਂ ਮੁਲਜ਼ਮ ਰਣਜੀਤ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰ ਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
NEXT STORY