ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵੱਲੋਂ ਸਰਹਿੰਦ ਨਹਿਰ ਦੀ ਪਟੜੀ ’ਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਸੋਨੂੰ ਸਿੰਘ ਵਾਸੀ ਸੁੱਚਾ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸੇ ਤਰ੍ਹਾਂ ਮੌੜ ਪੁਲਸ ਵੱਲੋਂ ਮੌੜ ਮੰਡੀ ਤੋਂ ਮੁਲਜ਼ਮ ਸਰਵਣ ਕੁਮਾਰ ਅਤੇ ਲਛਮੀ ਸ਼ਰਮਾ ਵਾਸੀ ਮੌੜ ਮੰਡੀ ਨੂੰ ਗ੍ਰਿਫ਼ਤਾਰ ਕਰ ਕੇ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ ਰਹੇ ਕੁਨੈਕਸ਼ਨ
NEXT STORY