ਬਠਿੰਡਾ (ਸੁਖਵਿੰਦਰ) : ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. 2 ਵੱਲੋਂ ਕੈਂਟ ਰਿੰਗ ਰੋਡ ਤੋਂ ਮੁਲਜ਼ਮ ਰਵਿੰਦਰ ਸਿੰਘ ਵਾਸੀ ਧੋਬੀਆਣਾ ਨੂੰ ਗ੍ਰਿਫ਼ਤਾਰ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਸਿਵਲ ਲਾਈਨ ਪੁਲਸ ਵੱਲੋਂ ਜਲੇਬੀ ਚੌਂਕ ਤੋਂ ਮੁਲਜ਼ਮ ਮਨੀਸ਼ ਕੁਮਾਰ ਵਾਸੀ ਸੰਗਤ ਮੰਡੀ ਨੂੰ ਗ੍ਰਿਫ਼ਤਾਰ ਕਰਕੇ 19.09 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕੋਟਫ਼ੱਤਾ ਪੁਲਸ ਵੱਲੋਂ ਪਿੰਡ ਚਨਾਰਥਲ ਤੋਂ ਮੁਲਜ਼ਮ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 75 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
NEXT STORY