ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਵਲੋਂ ਇਕ ਕਾਰ ਸਵਾਰ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਸੀ. ਆਈ. ਏ. 1 ਦੇ ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਭੁੱਚੋਂ ਖੁਰਦ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਕਰੋਲਾ ਕਾਰ 'ਚ ਸਵਾਰ ਲੋਕ ਨਸ਼ਾ ਲੈ ਕੇ ਜਾ ਰਹੇ ਹਨ। ਪੁਲਸ ਵਲੋਂ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ।
ਪੁਲਸ ਵਲੋਂ ਕਾਰ ਦੀ ਤਲਾਸ਼ੀ ਦੌਰਾਨ ਉਨ੍ਹਾਂ ਵਲੋਂ 1 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਪੁਲਸ ਵਲੋਂ ਕਾਰ ਸਵਾਰ ਰਣਜੀਤ ਸਿੰਘ ਵਾਸੀ ਸੰਗਤ ਖੁਰਦ, ਹਰਪ੍ਰੀਤ ਸਿੰਘ ਵਾਸੀ ਅਮਰਪੁਰਾ ਬਸਤੀ, ਜਗਤਾਰ ਸਿੰਘ ਵਾਸੀ ਮਾਹੀਨੰਗਲ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਦਰ ਬਠਿੰਡਾ ਪੁਲਸ ਵਲੋਂ ਜੱਸੀ ਪੌ ਵਾਲੀ ਤੋਂ ਮੁਲਜ਼ਮ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 60 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਅਦ ਵਿਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ।
ਵਿਜੀਲੈਂਸ ਦੇ ਸ਼ਿਕੰਜੇ 'ਚ ਫਸ ਸਕਦੇ ਨੇ ਕਈ ਸਿਆਸੀ ਆਗੂ, ਡਿੱਗ ਸਕਦੀ ਹੈ ਗਾਜ
NEXT STORY