ਪਟਿਆਲਾ (ਬਲਜਿੰਦਰ, ਕੰਬੋਜ)- ਪਟਿਆਲਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫ਼ੀਮ, 2 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 03 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਰੁਣ ਸ਼ਰਮਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਅਤੇ ਮਾਨਯੋਗ ਗੌਰਵ ਯਾਦਵ ਆਈ. ਪੀ. ਐੱਸ. ਡੀ. ਜੀ. ਪੀ. ਪੰਜਾਬ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਸ ਵੇਲੇ ਭਰੋਸੇਯੋਗ ਸੂਤਰਾਂ ਵੱਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅੰਤਰਾਸ਼ਟਰੀ ਗਿਰੋਹ ਨਾਰਥ ਈਸਟ, ਆਸਾਮ, ਇੰਫਾਲ ਵਗੈਰਾ ਤੋਂ ਅਫ਼ੀਮ ਲਿਆ ਕੇ ਪੰਜਾਬ/ਹਰਿਆਣਾ ਵਿੱਚ ਸਮਗਲਿੰਗ ਕਰਦੇ ਸਨ। ਇਕ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਬਾਹਰਲੇ ਸੂਬਿਆਂ ਤੋਂ ਆ ਰਹੀ ਅਫ਼ੀਮ ਨੂੰ ਜ਼ਬਤ ਕਰਕੇ ਨਸ਼ਾ ਸਮਗਲਰਾਂ ਵੱਲੋਂ ਕੀਤੀ ਜਾ ਰਹੀ ਤਸੱਕਰੀ ਨੂੰ ਨੱਥ ਪਾਈ ਗਈ।
ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ ਪਹੁੰਚੇ ਮੰਤਰੀ ਹਰਜੋਤ ਬੈਂਸ ਨੇ ਸਿਵਲ ਡਿਫੈਂਸ ’ਚ ਦਾਖ਼ਲੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਪਟਿਆਲਾ ਦੀ ਪੁਲਸ ਵੱਲੋਂ ਸਾਂਝੇ ਤੋਰ ਪਰ ਕਾਰਵਾਈ ਕਰਦੇ ਹੋਏ ਮਿਤੀ 12 ਮਈ ਨੂੰ ਨੇੜੇ ਸੂਆ ਪੁੱਲ ਕਲਵਾ ਨੂੰ (ਘੱਗਾ) ਵਿਖੇ ਨਾਕਾਬੰਦੀ ਦੌਰਾਨ ਕਾਰ ਨੰਬਰੀ DL-4C-AX-2756 ਮਾਰਕਾ ਕਰੇਟਾ ਰੰਗ ਚਿੱਟਾ ਨੂੰ ਚੈੱਕ ਕੀਤਾ ਗਿਆ। ਇਸ ਦੌਰਾਨ ਕਾਰ ਵਿੱਚ ਸਵਾਰ ਅਮਰਜੀਤ ਸਿੰਘ (ਉਮਰ ਕਰੀਬ 28/29 ਸਾਲ) ਪੁੱਤਰ ਗੁਰਸੇਵਕ ਸਿੰਘ, ਹਰਮਨਜੀਤ ਸਿੰਘ (ਉਮਰ ਕਰੀਬ 24/25 ਸਾਲ) ਪੁੱਤਰ ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ (ਉਮਰ ਕਰੀਬ 26/27 ਸਾਲ) ਪੁੱਤਰ ਹਰਜੀਤ ਸਿੰਘ ਵਾਸੀਆਨ ਸੁਨਾਮ ਥਾਣਾ ਸਿਟੀ ਸੁਨਾਮ ਜ਼ਿਲ੍ਹਾ ਸੰਗਰੂਰ ਦੇ ਕਬਜ਼ੇ ਵਿੱਚੋਂ 15 ਕਿੱਲੋ 680 ਗ੍ਰਾਮ ਅਫ਼ੀਮ ਸਮੇਤ 2 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਨ੍ਹਾਂ ਦੇ ਅਗਲੇ ਤੇ ਪਿਛਲੇ ਲਿੰਕ ਸਬੰਧੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਕਿ ਇਨ੍ਹਾਂ ਨਸ਼ਾ ਤਸਕਰਾਂ ਵੱਲੋਂ ਇਹ ਨਸ਼ਾ ਕਿਸ ਵਿਅਕਤੀ ਪਾਸੋਂ ਲਿਆਂਦਾ ਗਿਆ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ, ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਨਸ਼ੇ ਦੀ ਸਮਗਲਿੰਗ ਕਰਕੇ ਨਾਰਕੋ ਟੈਰੀਰਿਸਮ ਲਈ ਫੰਡ ਤਾਂ ਨਹੀਂ ਇੱਕਠਾ ਕਰ ਰਹੇ, ਜੋਕਿ ਅਤੀ ਸੰਵੇਦਨਸ਼ੀਲ ਮਾਮਲਾ ਹੈ। ਮੁਕੱਦਮਾ ਦੇ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੋਸ਼ੀਆਂ ਦਾ ਨਾਮ, ਪਤਾ ਅਤੇ ਬਰਾਮਦਗੀ
15 ਕਿੱਲੋ 680 ਗ੍ਰਾਮ ਅਫ਼ੀਮ
ਅਮਰਜੀਤ ਸਿੰਘ (ਉਮਰ ਕਰੀਬ 28/29 ਸਾਲ) ਪੁੱਤਰ ਗੁਰਸੇਵਕ ਸਿੰਘ,
2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ
ਹਰਮਨਜੀਤ ਸਿੰਘ (ਉਮਰ ਕਰੀਬ 24/25 ਸਾਲ) ਪੁੱਤਰ ਗੁਰਸੇਵਕ ਸਿੰਘ,
ਕਰੇਟਾ ਕਾਰ ਨੰਬਰੀ DL-4C-AX-2756
ਹਰਪ੍ਰੀਤ ਸਿੰਘ (ਉਮਰ ਕਰੀਬ 26/27 ਸਾਲ) ਪੁੱਤਰ ਹਰਜੀਤ ਸਿੰਘ ਵਾਸੀਆਨ ਸੁਨਾਮ ਥਾਣਾ ਸਿਟੀ ਸੁਨਾਮ ਜ਼ਿਲ੍ਹਾ ਸੰਗਰੂਰ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ’ਚ ਅੱਜ ਤੂਫਾਨ ਅਤੇ ਮੀਂਹ ਦੀ ਚਿਤਾਵਨੀ
NEXT STORY