ਨਾਭਾ (ਰਾਹੁਲ) : ਇੱਥੇ ਨਾਭਾ-ਭਵਾਨੀਗੜ੍ਹ ਰੋਡ 'ਤ ਬੀਤੀ ਰਾਤ ਵਿਆਹ ਸਮਾਗਮ ਤੋਂ ਪਰਤ ਰਹੇ ਇਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ, ਜਿਸ ਨੂੰ ਦੇਖਣ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਗਏ। ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਮ੍ਰਿਤਕਾਂ 'ਚ ਪਿਓ-ਪੁੱਤਰ ਅਤੇ ਇਕ ਜਨਾਨੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਇਕ ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਕਿਹਾ ਕਿ ਇਹ ਲੋਕ ਵਿਆਹ ਸਮਾਗਮ ਤੋਂ ਘਰ ਵਾਪਸ ਜਾ ਰਹੇ ਸਨ।
ਇਹ ਵੀ ਪੜ੍ਹੋ : 'ਕੈਪਟਨ' ਨਾਲ ਗਠਜੋੜ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਫਿਰ ਦਿੱਤਾ ਵੱਡਾ ਬਿਆਨ
ਇਨ੍ਹਾਂ ਨੇ ਮੂੰਹ ਬਿਖੇੜੇ ਪਟਿਆਲੇ ਜਾਣਾ ਸੀ। ਉਨ੍ਹਾਂ ਦੀ ਇਨੋਵਾ ਕਾਰ ਨੂੰ ਅਣਪਛਾਤੇ ਟਰੱਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਇਨੋਵਾ 'ਚ ਕੁੱਲ 11 ਲੋਕ ਸਵਾਰ ਸਨ। ਇਨ੍ਹਾਂ 'ਚੋਂ ਪਿਓ-ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਮੁੰਡੇ ਗੁਰਲਾਲ ਸਿੰਘ ਦੀ ਉਮਰ ਸਿਰਫ 7 ਸਾਲਾਂ ਦੀ ਸੀ। ਬਾਕੀ 9 ਲੋਕਾਂ ਨੂੰ ਗੰਭੀਰ ਹਾਲਤ 'ਚ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਇਕ ਜਨਾਨੀ ਨੇ ਵੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਖਿਡਾਰੀਆਂ ਨੂੰ ਨਹੀਂ ਮਿਲ ਰਹੀ ਢਿੱਡ ਭਰ ਕੇ ਰੋਟੀ, ਮੀਡੀਆ ਸਾਹਮਣੇ ਬਿਆਨ ਕੀਤੀ ਸਾਰੀ ਕਹਾਣੀ (ਤਸਵੀਰਾਂ)
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਂਬੂਲੈਂਸ ਦੇ ਡਰਾਈਵਰ ਨੇ ਦੱਸਿਆ ਕਿ ਇਹ ਹਾਦਸਾ ਬਹੁਤ ਹੀ ਭਿਆਨਕ ਸੀ। ਉਸ ਨੇ ਦੱਸਿਆ ਕਿ ਜਦੋਂ ਅਸੀਂ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ ਗੱਡੀ 'ਚੋਂ ਬਹੁਤ ਮੁਸ਼ਕਲ ਨਾਲ ਮਰੀਜ਼ਾਂ ਨੂੰ ਕੱਢਿਆ ਗਿਆ ਅਤੇ ਇਸ ਸਮੇਂ ਦੌਰਾਨ 2 ਲੋਕਾਂ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਬਾਕੀਆਂ ਨੂੰ ਹਸਪਤਾਲ ਲਿਆਂਦਾ ਗਿਆ। ਪੁਲਸ ਦਾ ਕਹਿਣਾ ਹੈ ਕਿ ਅਣਪਛਾਤੇ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਨਸਨੀਖੇਜ਼ : ਅਗਵਾ ਕੀਤੇ ਨੌਜਵਾਨ ਦੀ ਕੁੱਟਮਾਰ ਕਰਕੇ ਪਿਲਾਈ ਸ਼ਰਾਬ, ਅਰਧ ਨਗਨ ਹਾਲਤ 'ਚ ਟੋਲ ਪਲਾਜ਼ਾ 'ਤੇ ਸੁੱਟਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਓਮੀਕਰੋਨ ਦਾ ਖ਼ਤਰਾ, ਮੁੱਖ ਮੰਤਰੀ ਚੰਨੀ ਨੇ ਕੋਵਿਡ ਵੈਕਸੀਨ ਦੀ ਲਗਵਈ ਦੂਜੀ ਖੁਰਾਕ
NEXT STORY