ਨੂਰਪੁਰਬੇਦੀ, (ਸ਼ਰਮਾ ਕਲਮਾਂ)- ਪੁਲਸ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਕੀ ਕਲਮਾਂ ਵੱਲੋਂ 200 ਗ੍ਰਾਮ ਅਫੀਮ ਅਤੇ ਨਾਜਾਇਜ਼ ਸ਼ਰਾਬ ਦੀਆਂ 10 ਬੋਤਲਾਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਚੌਕੀ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਝੱਜ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਗਸ਼ਤ ਕਰ ਰਹੀ ਸੀ। ਜਦੋਂ ਉਹ ਬਾਬਾ ਦੀਪ ਸਿੰਘ ਗੁਰਦੁਆਰਾ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ ਦੇਖ ਕੇ ਇਕ ਵਿਅਕਤੀ ਝਾੜੀਆਂ ਵੱਲ ਭੱਜਾ। ਸ਼ੱਕ ਪੈਣ 'ਤੇ ਜਦੋਂ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 200 ਗ੍ਰਾਮ ਅਫੀਮ ਬਰਾਮਦ ਹੋਈ। ਚੌਕੀ ਇੰਚਾਰਜ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਸਿਰਮਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ੇਖਪੁਰਾ ਰਾਜਪੂਤਾਂ ਥਾਣਾ ਘਨੌਰ ਜ਼ਿਲਾ ਪਟਿਆਲਾ ਵਜੋਂ ਹੋਈ ਹੈ, ਜਿਸ ਨੂੰ ਮਾਣਯੋਗ ਅਦਾਲਤ ਨੇ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਸੇ ਤਰ੍ਹਾਂ ਕਲਮਾਂ ਤੋਂ ਨੰਗਲ ਮਾਰਗ 'ਤੇ ਪਿੰਡ ਸਵਾੜਾ ਲਾਗੇ ਇਕ ਸਕੂਟਰੀ 'ਤੇ ਜਾ ਰਹੇ ਵਿਅਕਤੀ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਮੁਲਜ਼ਮ ਲਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਰਾਮਗੜ੍ਹ ਬੇਲਾ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।
ਸ੍ਰੀ ਕੀਰਤਪੁਰ ਸਾਹਿਬ, (ਬਾਲੀ)-ਭਰਤਗੜ੍ਹ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਅਧੀਨ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪੰਜੈਹਰਾ ਰੋਡ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਰਾਣੀ ਪੁਲਸ ਚੌਕੀ ਭਰਤਗੜ੍ਹ ਦੀ ਇਮਾਰਤ ਨੇੜੇ ਇਕ ਸ਼ੱਕੀ ਵਿਅਕਤੀ ਪਲਾਸਟਿਕ ਦਾ ਥੈਲਾ ਲਈ ਬੈਠਾ ਦਿਖਾਈ ਦਿੱਤਾ। ਉਸ ਨੇ ਪੁਲਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਥੈਲੇ ਦੀ ਤਲਾਸ਼ੀ ਲਈ, ਜਿਸ ਵਿਚੋਂ 12 ਬੋਤਲਾਂ ਸ਼ਰਾਬ ਦੇਸੀ ਮਾਲਵਾ ਨੰਬਰ 1 ਬਰਾਮਦ ਹੋਈਆਂ। ਉਕਤ ਵਿਅਕਤੀ ਸ਼ਰਾਬ ਸਬੰਧੀ ਕੋਈ ਪਰਮਿਟ ਜਾਂ ਲੋੜੀਂਦਾ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਮੁਲਜ਼ਮ ਨੀਰਜ ਕੁਮਾਰ ਪੁੱਤਰ ਕੁੰਵਰਪਾਲ ਵਾਸੀ ਘੁਮਾਰ ਮੁਹੱਲਾ ਘਨੌਲੀ ਨੂੰ ਕਾਬੂ ਕਰ ਕੇ ਕੇਸ ਦਰਜ ਕਰਨ ਉਪਰੰਤ ਉਸ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ।
ਮੋਟਰਸਾਈਕਲ-ਕਾਰ ਦੀ ਟੱਕਰ; 1 ਦੀ ਮੌਤ, 1 ਜ਼ਖ਼ਮੀ
NEXT STORY