ਫਰੀਦਕੋਟ (ਰਾਜਨ) : ਪੁਲਸ ਨਾਕੇ ਦੌਰਾਨ ਥਾਣਾ ਸਦਰ ਦੀ ਪੁਲਸ ਪਾਰਟੀ ਵੱਲੋਂ 3 ਕਾਰ ਸਵਾਰਾਂ ਕੋਲੋਂ ਨਸ਼ੇ ਵਾਲਾ ਪਾਊਡਰ ਬਰਾਮਦ ਹੋਣ ’ਤੇ ਗ੍ਰਿਫ਼ਤਾਰ ਕਰ ਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ’ਚ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਚੰਦਬਾਜ਼ਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁੱਦਕੀ ਵਾਲੇ ਪਾਸਿਓਂ ਇਕ ਕਾਰ ਆਉਂਦੀ ਦਿਖਾਈ ਦਿੱਤੀ।
ਉਨ੍ਹਾਂ ਦੱਸਿਆ ਕਿ ਜਦੋਂ ਇਸ ਕਾਰ ਨੂੰ ਟਾਰਚ ਮਾਰ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਨੇ ਕਾਰ ਪਿੱਛੇ ਮੋੜ ਕੇ ਜਦੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਵੱਲੋਂ ਕਾਰ ਨੂੰ ਘੇਰ ਕੇ ਜਾਂਚ ਕੀਤੀ। ਉਪਰੰਤ ਮੁਲਜ਼ਮ ਦੀ ਸ਼ਨਾਖ਼ਤ ਰਣਜੀਤ ਸਿੰਘ, ਜਸਪਾਲ ਸਿੰਘ ਅਤੇ ਜਰਮਨਜੀਤ ਸਿੰਘ ਵਾਸੀ ਮਖੂ ਵਜੋਂ ਹੋਈ।
ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ
NEXT STORY