ਬੱਧਨੀ ਕਲਾਂ, (ਜ. ਬ.)- ਨਾਜਾਇਜ਼ ਸ਼ਰਾਬ ਵੇਚਣ ਦੇ ਵੱਖ-ਵੱਖ ਮਾਮਲਿਆਂ 'ਚ ਥਾਣਾ ਬੱਧਨੀ ਕਲਾਂ ਦੀ ਪੁਲਸ ਵੱਲੋਂ 3 ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਕੁਝ ਕੁ ਅਜੇ ਫਰਾਰ ਦੱਸੇ ਜਾ ਰਹੇ ਹਨ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਮਨ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੀਨੀਆਂ ਖਿਲਾਫ ਪੁਲਸ ਨੂੰ ਸ਼ਿਕਾਇਤ ਮਿਲੀ ਸੀ ਕਿ ਉਹ ਚੰਡੀਗੜ੍ਹ ਦੀ ਸ਼ਰਾਬ ਲਿਆ ਕੇ ਇੱਥੇ ਵੇਚਣ ਦਾ ਕੰਮ ਕਰ ਰਹੇ ਹਨ, ਜਿਸ 'ਤੇ ਪੁਲਸ ਵੱਲੋਂ ਦੋਵਾਂ ਪਿਓ-ਪੁੱਤ ਖਿਲਾਫ ਮਾਮਲਾ ਦਰਜ ਕਰਨ ਉਪਰੰਤ ਛਾਪੇਮਾਰੀ ਕਰ ਕੇ ਹਰਮਨ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ।
ਇਸੇ ਤਰ੍ਹਾਂ ਪਿੰਡ ਲੋਪੋਂ ਵਾਸੀ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਪ੍ਰੀਤਮ ਸਿੰਘ ਖਿਲਾਫ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਕਾਫੀ ਸਮੇਂ ਤੋਂ ਇਹ ਧੰਦਾ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਸ ਪਾਰਟੀ ਨੇ ਗੁਰਭੇਜ ਸਿੰਘ ਭੇਜਾ ਨੂੰ ਕਾਬੂ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਤੀਜੇ ਮਾਮਲੇ 'ਚ ਲੋਪੋਂ ਚੌਕੀ ਦੀ ਪੁਲਸ ਪਾਰਟੀ ਨੂੰ ਦੌਧਰ ਨਹਿਰ ਦੀ ਪਟੜੀ 'ਤੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਵੇਚਦੇ ਇਕ ਵਿਅਕਤੀ ਦੀ ਗੁਪਤ ਸੂਚਨਾ ਮਿਲੀ, ਜਿਸ 'ਤੇ ਪੁਲਸ ਪਾਰਟੀ ਨੇ ਗੁਰਬਖਸ਼ ਸਿੰਘ ਪੁੱਤਰ ਅਨੰਤ ਸਿੰਘ ਖਿਲਾਫ ਮਾਮਲਾ ਦਰਜ ਕਰਨ ਉਪਰੰਤ ਗੁਰਬਖਸ਼ ਸਿੰਘ ਨੂੰ ਕਾਬੂ ਕਰ ਲਿਆ।
ਪੈਨਸ਼ਨਰਾਂ ਨੇ ਮੰਗਾਂ ਦੀ ਅਣਦੇਖੀ ਕਰਨ 'ਤੇ ਪ੍ਰਗਟਾਇਆ ਰੋਸ
NEXT STORY