ਅੰਮ੍ਰਿਤਸਰ (ਜਸ਼ਨ) : ਅੰਮ੍ਰਿਤਸਰ ’ਚ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਇਕ ਪੱਕੀ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਦੇ ਸਰਗਰਮ ਸ਼ੂਟਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਇਸ ਦੌਰਾਨ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ, ਜਿਸ ’ਚ ਤਿੰਨ ਬਦਮਾਸ਼ ਲੱਤਾਂ ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਅਤੇ ਟਾਰਗੈੱਟ ਕਿਲਿੰਗ ਦੀ ਕਥਿਤ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ। ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਮੁਤਾਬਕ ਪੱਕੀ ਸੂਚਨਾ ਦੇ ਆਧਾਰ ’ਤੇ ਛੇਹਰਟਾ ਥਾਣੇ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਵੱਲੋਂ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਟੀਮ ਨੇ ਸਭ ਤੋਂ ਪਹਿਲਾਂ ਵਿਸ਼ਾਲ ਨਾਮਕ ਬਦਮਾਸ਼ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 30 ਬੋਰ ਦੀ ਇਕ ਗਲੌਕ ਪਿਸਤੌਲ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਸਹੁਰਿਆਂ ਤੋਂ ਦੁਖੀ ਹੋ ਕੇ ਜਵਾਈ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਭਰਾ ਨੂੰ ਭੇਜੀ ਭਾਵੁਕ ਵੀਡੀਓ
ਵਿਸ਼ਾਲ ਨੂੰ ਹਿਰਾਸਤ ’ਚ ਲੈ ਕੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦੇ ਹੋਰ ਸਾਥੀ ਥਾਂਦਾ ਰੋਡ ਨੇੜੇ ਝਾੜੀਆਂ ਅਤੇ ਜੰਗਲਨੁਮਾ ਇਲਾਕੇ ਵਿਚ ਲੁਕੇ ਹੋਏ ਹਨ। ਸੂਚਨਾ ਮਿਲਦੇ ਹੀ ਪੁਲਸ ਦੀਆਂ ਵੱਖ-ਵੱਖ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ। ਪੁਲਸ ਵੱਲੋਂ ਬਦਮਾਸ਼ਾਂ ਨੂੰ ਵਾਰ-ਵਾਰ ਸਰੰਡਰ ਕਰਨ ਦੀ ਅਪੀਲ ਕੀਤੀ ਗਈ। ਚਿਤਾਵਨੀ ਨੂੰ ਅਣਦੇਖਾ ਕਰਦਿਆਂ ਬਦਮਾਸ਼ਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਪਾਰਟੀ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਚਾਰ ’ਚੋਂ ਤਿੰਨ ਬਦਮਾਸ਼ਾਂ ਦੀਆਂ ਲੱਤਾਂ ’ਚ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਪੁਲਸ ਨੇ ਚਾਰਾਂ ਨੂੰ ਕਾਬੂ ਕਰ ਲਿਆ। ਪੁਲਸ ਅਨੁਸਾਰ ਜ਼ਖ਼ਮੀਆਂ ਬਦਮਾਸ਼ਾਂ ਦੀ ਪਛਾਣ ਛਿੰਦਾ ਪਹਿਲਵਾਨ ਵਾਸੀ ਫਿਰੋਜ਼ਪੁਰ, ਸ਼ਿਵਮ ਉਰਫ਼ ਸ਼ਿਵਾ ਵਾਸੀ ਫਰੀਦਕੋਟ ਅਤੇ ਲਵਕੇਸ਼ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਚੌਥੇ ਸਾਥੀ ਰਾਜਵਿੰਦਰ ਵਾਸੀ ਅੰਮ੍ਰਿਤਸਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 5 ਪਿਸਤੌਲ, ਜਿਨ੍ਹਾਂ ਵਿਚ 2 ਗਲੌਕ ਅਤੇ 3 ਬੇਰੇਟਾ ਪਿਸਤੌਲ ਸ਼ਾਮਲ ਹਨ, ਸਮੇਤ 20 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ ਨੇ ਆਨਲਾਈਨ ਧੋਖਾਦੇਹੀ ਨੈੱਟਵਰਕ ’ਤੇ ਕਾਰਵਾਈ ਕਰਦਿਆਂ 212 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY