ਤਰਨਤਾਰਨ, (ਰਮਨ, ਨਰਿੰਦਰ)— ਪੁਲਸ ਜ਼ਿਲ੍ਹਾ ਤਰਨਤਾਰਨ ਦੀ ਸੀ. ਆਈ. ਏ. ਸਟਾਫ ਪੁਲਸ ਵਲੋਂ ਤਿੰਨ ਸਮੱਗਲਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗ੍ਰਿਫਤਾਰ ਕੀਤੇ ਗਏ ਤਿੰਨਾਂ ਸਮੱਗਲਰਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਐੱਸ.ਪੀ. (ਸਥਾਨਕ) ਗੌਰਵ ਤੂਰਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਦੌਰਾਨ ਗਸ਼ਤ ਨਿਰਵੈਲ ਸਿੰਘ ਉਰਫ ਤੀਰਥ ਪੁੱਤਰ ਕਸ਼ਮੀਰ ਸਿੰਘ ਵਾਸੀ ਹਵੇਲੀਆਂ, ਰਸਾਲ ਸਿੰਘ ਉਰਫ ਰਾਜਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਹਵੇਲੀਆਂ ਤੇ ਗੁਰਤੇਜ ਸਿੰਘ ਉਰਫ ਰਿੰਕੂ ਪੁੱਤਰ ਰਾਮ ਸਿੰਘ ਵਾਸੀ ਕਸੇਲ ਨੂੰ ਕਾਬੂ ਕਰ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਬੱਲ ਦੀ ਹਾਜ਼ਰੀ 'ਚ ਤਲਾਸ਼ੀ ਲਈ ਗਈ ਜਿਸ ਦੌਰਾਨ ਨਿਰਵੈਲ ਸਿੰਘ ਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ, ਰਸਾਲ ਸਿੰਘ ਦੇ 200 ਗ੍ਰਾਮ ਹੈਰੋਇਨ ਤੇ ਗੁਰਤੇਜ ਸਿੰਘ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵੈਲ ਸਿੰਘ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਖਿਲਾਫ ਪਹਿਲਾਂ ਵੀ ਹੈਰੋਇਨ ਦਾ ਮੁਕੱਦਮਾ ਦਰਜ ਹੈ ਜਦਕਿ ਗੁਰਤੇਜ ਸਿੰਘ ਖਿਲਾਫ ਤਿੰਨ ਮੁਕੱਦਮੇ ਅਤੇ ਰਸਾਲ ਸਿੰਘ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ। ਗੁਰਤੇਜ ਸਿੰਘ ਉਰਫ ਰਿੰਕੂ ਪਿੰਡ ਕਸੇਲ ਜੋ ਕਾਫੀ ਸਮੇਂ ਤੋਂ ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ਹੈ ਅਤੇ ਉਸ ਨੇ ਇਹ ਹੈਰੋਇਨ ਮਲਕੀਅਤ ਸਿੰਘ ਉਰਫ ਝੂਠ ਵਾਸੀ ਸਰਾਏ ਅਮਾਨਤ ਖਾਂ ਪਾਸੋਂ ਲਿਆਉਂਦੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਿਹਤ ਵਿਭਾਗ ਵਲੋਂ 17 ਸੀਨੀਅਰ ਫਾਰਮੇਸੀ ਅਫ਼ਸਰਾਂ ਦੇ ਤਬਾਦਲੇ
NEXT STORY