ਸਰਾਏ ਅਮਾਨਤ ਖਾਂ/ ਝਬਾਲ, (ਨਰਿੰਦਰ)— ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਜ਼ਿਲੇ 'ਚ ਸ਼ੁਰੂ ਕੀਤੀ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਦੇ ਇੰਚਾਰਜ ਹਰਿਤ ਕੁਮਾਰ ਦੀ ਅਗਵਾਈ 'ਚ ਪੁਲਸ ਨੇ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ 'ਚੋਂ ਗਸ਼ਤ ਦੌਰਾਨ 417 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਿਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਥਾਣੇਦਾਰ ਬਲਦੇਵ ਸਿੰਘ ਜੋ ਪੁਲਸ ਪਾਰਟੀ ਸਮੇਤ ਕਸੇਲ ਤੋਂ ਭਕਨਾ ਸਾਈਡ ਵੱਲ ਗਸ਼ਤ 'ਤੇ ਜਾ ਰਹੇ ਸਨ ਕਿ ਐਕਟਿਵਾ 'ਤੇ ਆ ਰਹੇ ਤਿੰਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹੈਰੋਇਨ, ਜਿਸ ਦਾ ਬਾਅਦ 'ਚ ਵਜ਼ਨ ਕਰਨ 'ਤੇ 417 ਗ੍ਰਾਮ ਹੋਈ, ਜਿਸ ਦੀ ਅੰਤਰਰਾਸ਼ਟਰੀ ਮੰਡੀ 'ਚ ਕੀਮਤ 2 ਕਰੋੜ ਰੁਪਏ ਬਣਦੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਸਾਬੀ ਪੁੱਤਰ ਹਰਪਾਲ ਸਿੰਘ ਵਾਸੀ ਕੰਬੋਜ, ਜੁਗਰਾਜ ਸਿੰਘ ਉਰਫ ਜੱਗਾ, ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਇੰਦਰਜੀਤ ਸਿੰਘ ਵਾਸੀ ਗੁਮਾਨਪੁਰਾ ਅਤੇ ਇਨ੍ਹਾਂ ਤੋਂ ਪੁੱਛਗਿੱਛ 'ਚ ਹੋਰ ਸ਼ਾਮਲ ਨੌਜਵਾਨ ਗੁਰਦੀਪ ਸਿੰਘ ਵਾਸੀ ਮੁੱਲਾ ਬਹਿਰਾਮ ਜੋ ਅਜੇ ਭਗੌੜਾ ਹੈ, ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਥਾਣੇਦਾਰ ਸੁਖਦੇਵ ਸਿੰਘ ਕਰ ਰਹੇ ਹਨ।
ਸਿੱਖ ਨੌਜਵਾਨ ਦੇ ਕਤਲ 'ਤੇ ਮੁੱਖ ਮੰਤਰੀ ਕੈਪਟਨ ਦੀ ਇਮਰਾਨ ਸਰਕਾਰ ਨੂੰ ਅਪੀਲ
NEXT STORY