ਅੱਚਲ ਸਾਹਿਬ (ਗੋਰਾ ਚਾਹਲ): ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਸੁੱਖਾ ਚਿੱੜਾ ਦੀ ਵਿਦਿਆਰਥਣ ਦੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਹੋਏ ਸੜਕ ਹਾਦਸੇ ਵਿਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਤਕਰੀਬਨ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਗਈ ਸੀ। ਉਸ ਨੇ ਦੱਸਿਆ ਕਿ ਛੁੱਟੀਆਂ ਹੋਣ ਕਾਰਨ ਆਪਣੀਆਂ 5 ਸਹੇਲੀਆਂ ਸਮੇਤ ਕੰਮ 'ਤੇ ਜਾ ਰਹੀਆਂ ਸਨ। ਉਹ ਜਿਸ ਗੱਡੀ 'ਤੇ ਸਵਾਰ ਸਨ ਉਹ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਟਕਰਾ ਗਈ, ਜਿਸ ਕਾਰਨ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਇਕ ਹੋਰ ਲੜਕੇ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਨੇ ਪਤਨੀ, ਸਾਲੀ ਅਤੇ ਭਤੀਜੇ ਨੂੰ ਕੁਹਾੜੀ ਨਾਲ ਵੱਢਿਆ! ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
ਇਸ ਮੰਦਭਾਗੀ ਘਟਨਾ ਦਾ ਜਿਉਂ ਹੀ ਪਤਾ ਲੱਗ ਤਾਂ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ। ਇਸ ਮੌਕੇ ਸਮਾਜ ਸੇਵੀ ਬਲਦੇਵ ਸਿੰਘ ਬੱਲਾ ਸੁੱਖਾ ਚਿੱੜਾ ਨੇ ਦੱਸਿਆ ਕਿ ਇਹ ਇਕ ਮਿਹਨਤੀ ਪਰਿਵਾਰ ਹੈ। ਮ੍ਰਿਤਕ ਲੜਕੀ ਦਾ ਪਿਤਾ ਦਿਹਾੜੀਦਾਰ ਹੈ। ਉਸ ਨੇ ਬਹੁਤ ਹੀ ਮਿਹਨਤ ਕਰਕੇ ਅਤੇ ਕੁਝ ਕਰਜ਼ਾ ਚੁੱਕ ਆਪਣੀ ਧੀ ਦਾ ਭਵਿੱਖ ਸਵਾਰਨ ਲਈ ਉਸ ਨੂੰ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜਾਈ ਕਰਨ ਲਈ ਭੇਜਿਆ ਸੀ। ਅਜੇ ਸਿਰਫ ਦੋ ਹੀ ਸਮੈਸਟਰ ਕਲੀਅਰ ਹੋਏ ਸਨ ਕਿ ਇਹ ਭਾਣਾ ਵਰਤ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੰਭੂ ਬਾਰਡਰ ’ਤੇ ਡਟੇ ਕਿਸਾਨ ਹਰਜਿੰਦਰ ਸਿੰਘ ਦੀ ਮੌਤ
NEXT STORY