ਪਠਾਨਕੋਟ: ਪਠਾਨਕੋਟ ਦੇ ਸੰਵੇਦਨਸ਼ੀਲ ਏਅਰਬੇਸ ਇਲਾਕੇ ਨੇੜੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਤਿੰਨਾਂ ਕੋਲੋਂ ਪੁਲਸ ਦੇ ਜਾਅਲੀ ਆਈਡੀ ਕਾਰਡ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਮੁਲਜ਼ਮ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਸ ਘਟਨਾ ਤੋਂ ਬਾਅਦ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖ਼ਿਰ ਇਨ੍ਹਾਂ ਨੇ ਜਾਅਲੀ ਪੁਲਸ ਆਈਡੀ ਕਾਰਡ ਕਿਉਂ ਬਣਾਏ ਅਤੇ ਉਹ ਏਅਰਬੇਸ ਨੇੜੇ ਕੀ ਕਰ ਰਹੇ ਸਨ। ਇਹ ਸਾਰਾ ਮਾਮਲਾ ਪੁਲਸ ਜਾਂਚ ਦਾ ਵਿਸ਼ਾ ਬਣ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਜਾਣਕਾਰੀ ਮੁਤਾਬਕ ਇਨ੍ਹਾਂ ਸ਼ੱਕੀਆਂ ਬਾਰੇ ਸੂਚਨਾ ਸਥਾਨਕ ਲੋਕਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਏਅਰਬੇਸ ’ਤੇ ਸੁਰੱਖਿਆ ਬਲ ਪਹਿਲਾਂ ਤੋਂ ਹੀ ਤਾਇਨਾਤ ਰਹਿੰਦੇ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
ਜ਼ਿਕਰਯੋਗ ਹੈ ਕਿ ਪਠਾਨਕੋਟ ਦਾ ਏਅਰਬੇਸ ਇਲਾਕਾ ਬਹੁਤ ਹੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਜਨਵਰੀ 2016 ਵਿੱਚ ਇੱਥੇ ਅੱਤਵਾਦੀ ਹਮਲਾ ਵੀ ਹੋ ਚੁੱਕਾ ਹੈ। ਅਜਿਹੇ ਵਿੱਚ ਮੁੜ ਸ਼ੱਕੀ ਵਿਅਕਤੀਆਂ ਦੇ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
NEXT STORY