ਗੋਇੰਦਵਾਲ ਸਾਹਿਬ, (ਪੰਛੀ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਚੋਰਾਂ ਵੱਲੋਂ ਮੁੱਖ ਬਾਜ਼ਾਰ 'ਚ 3 ਮੋਬਾਇਲ ਦੀਆਂ ਦੁਕਾਨਾਂ ਦੇ ਤਾਲੇ ਤੋੜ ਕੇ ਕੀਮਤੀ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੋਰੀ ਦੀਆਂ ਵਾਰਦਾਤਾਂ ਤੋਂ ਤੰਗ ਆਏ ਦੁਕਾਨਦਾਰਾਂ ਨੇ ਚੋਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦਿਆਂ ਸਥਾਨਕ ਕਪੂਰਥਲਾ ਚੌਕ ਵਿਖੇ ਰੋਸ ਧਰਨਾ ਲਾ ਦਿੱਤਾ, ਜਿਸ ਨਾਲ ਕਪੂਰਥਲਾ-ਗੋਇੰਦਵਾਲ ਸਾਹਿਬ ਮਾਰਗ ਬੰਦ ਹੋ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਸਦਕਾ ਚੋਰਾਂ ਦੇ ਹੌਸਲੇ ਵੱਧ ਗਏ ਹਨ। ਇਲਾਕੇ ਦੀਆਂ ਸੜਕਾਂ 'ਤੇ ਰੋਜ਼ਾਨਾ ਆਮ ਲੋਕਾਂ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਦੁਕਾਨਾਂ 'ਚ ਚੋਰੀ ਹੋਈ ਹੈ, ਉਹ ਪੁਲਸ ਨਾਕੇ ਤੋਂ ਕੁਝ ਗਜ਼ ਹੀ ਦੂਰ ਹਨ। ਸਥਾਨਕ ਪੁਲਸ ਨਾਕੇ 'ਤੇ ਕੇਵਲ ਆਮ ਲੋਕਾਂ ਨੂੰ ਹੀ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਰੋਸ ਧਰਨੇ ਨੂੰ ਸ਼ਾਂਤ ਕਰਨ ਲਈ ਪੁੱਜੇ ਡੀ. ਐੱਸ. ਪੀ. ਪਿਆਰਾ ਸਿੰਘ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਮਾਮਲਾ ਦਰਜ ਕਰ ਕੇ ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਡੀ. ਐੱਸ. ਪੀ. ਦੇ ਭਰੋਸਾ ਦੇਣ ਦੇ ਉਪਰੰਤ ਇਹ ਰੋਸ ਧਰਨਾ ਸਮਾਪਤ ਕੀਤਾ ਗਿਆ। ਇਸ ਰੋਸ ਧਰਨੇ ਵਿਚ ਹਰਪ੍ਰੀਤ ਸਿੰਘ ਮਿੰਨਾ, ਕੁਲਦੀਪ ਸਿੰਘ ਲਾਹੋਰੀਆ, ਜੋਬਨਜੀਤ ਸਿੰਘ, ਬਲਬੀਰ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ ਭੱਲਾ, ਪਿਆਰਾ ਸਿੰਘ, ਮੋਹਣ ਸਿੰਘ ਬੱਲਾ, ਬਲਕਾਰ ਸਿੰਘ, ਜੋਗਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਇਸ ਸਬੰਧੀ ਪੁਲਸ ਥਾਣਾ ਗੋਇੰਦਵਾਲ ਸਾਹਿਬ ਵੱਲੋਂ ਸਥਾਨਕ ਕਸਬੇ ਦੇ ਮੁੱਖ ਬਾਜ਼ਾਰ ਵਿਚ ਦੁਕਾਨਾਂ ਦੀਆਂ ਹੋਈਆਂ ਚੋਰੀਆਂ ਸਬੰਧੀ 2 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਦੁਕਾਨਦਾਰ ਸਰਵਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਦੇ ਚੋਰੀ ਹੋਏ ਸਾਮਾਨ ਸਬੰਧੀ ਗੁਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਵਿਧਾਨ ਸਭਾ 'ਚ ਵਿਰੋਧੀ ਧਿਰ ਨਾਲ ਨਜਿੱਠਣ ਲਈ ਰਣਨੀਤੀ ਬਣਾਉਣ ਸੰਬੰਧੀ ਕੈਬਨਿਟ ਬੈਠਕ ਅੱਜ
NEXT STORY