ਅੰਮ੍ਰਿਤਸਰ- ਅੰਮ੍ਰਿਤਸਰ 'ਚ ਸ਼ਰੇਆਮ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਥੇ ਬਟਾਲਾ ਰੋਡ ਦੇ ਵਿਜੇ ਨਗਰ 'ਚ 3 ਅਣਪਛਾਤਿਆਂ ਵੱਲੋਂ ਇਕ ਨੌਜਵਾਨ ਦੇ ਗੋਲੀਆਂ ਚਲਾਈਆਂ ਹਨ। ਜਾਣਕਾਰੀ ਮੁਤਾਬਕ 3 ਗੋਲੀਆਂ ਰਿਸ਼ੀ ਨਾਂ ਦੇ ਨੌਜਵਾਨ ਦੇ ਲਗੀਆਂ ਹਨ, ਜਿਸ ਦੀ ਹਾਲਤ ਕਾਫ਼ੀ ਨਾਜ਼ੁਕ ਹੋਣ ਕਾਰਨ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਬਾਬਾ ਬਰਫਾਨੀ ਦੀ ਲਗਨ 'ਚ ਲੀਨ 69 ਸਾਲਾ ਦਸ਼ਵੰਤੀ, ਸਰਕਾਰੀ ਨੌਕਰੀ ਛੱਡ 25 ਸਾਲਾਂ ਤੋਂ ਕਰ ਰਹੀ ਸੇਵਾ
ਜਾਣਕਾਰੀ ਮੁਤਾਬਕ ਨੌਜਵਾਨ ਨਿਊਟਰੀ ਕੁਲਚੇ ਦੀ ਦੁਕਾਨ 'ਤੇ ਕੰਮ ਕਰਦਾ ਹੈ। ਜਿਸ ਦੌਰਾਨ ਨੌਜਵਾਨ ਆਪਣੀ ਦੁਕਾਨ 'ਤੇ ਨਿਊਟਰੀ ਕੁਲਚਾ ਬਣਾ ਰਿਹਾ ਸੀ ਤਾਂ ਤਿੰਨ ਨੌਜਵਾਨ ਉਸ ਕੋਲ ਆ ਕੇ ਗੱਲਬਾਤ ਕਰਦੇ ਹਨ ਅਤੇ ਕੁਝ ਸਮੇਂ ਬਾਅਦ 8 ਤੋਂ 10 ਰੌਂਦ ਫਾਇਰ ਕਰਕੇ ਫਰਾਰ ਹੋ ਜਾਂਦੇ ਹਨ।
ਇਸ ਦੌਰਾਨ ਜਦੋਂ ਪੀੜਤ ਨੌਜਵਾਨ ਨੇ ਪੁਲਸ ਪ੍ਰਸ਼ਾਸਨ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਮੇਰੇ 'ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ, ਪੁਲਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਉਂਦੀ ਗਈ। ਪੀੜਤ ਨੇ ਕਿਹਾ ਕਿ ਤਿੰਨ ਅਣਪਾਛਤੇ ਨੌਜਵਾਨਾਂ ਵੱਲੋਂ 8 ਤੋਂ 10 ਰੌਂਦ ਫਾਇਰ ਕੀਤੇ ਗਏ ਜਿਸ 'ਚੋਂ ਇਕ ਮੇਰੀ ਲੱਤ ਦੇ ਲਗਾ ਹੈ ਅਤੇ ਦੂਜਾ ਮੇਰੀ ਪਿੱਠ 'ਤੇ ਲੱਗਾ ਹੈ। ਜਿਸ ਨਾਲ ਉਸ ਦੀ ਹਾਲਤ ਕਾਫ਼ੀ ਗੰਭੀਰ ਹੋ ਗਈ ਹੈ।
ਨੌਜਵਾਨ ਰਿਸ਼ੀ ਨੇ ਕਿਹਾ ਕਿ ਅੱਜ ਤੋਂ 5 ਮਹੀਨੇ ਪਹਿਲਾਂ ਵੀ ਕੁਝ ਨੌਜਵਾਨਾਂ ਵੱਲੋਂ ਮੇਰੀ ਗੱਡੀ ਨੂੰ ਅੱਗ ਲਗਾਈ ਗਈ ਸੀ। ਉਸ ਸਮੇਂ ਵੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਫਿਲਹਾਲ ਇਸ ਮਾਮਲੇ ਬਾਰੇ ਪਤਾ ਨਹੀਂ ਲਗ ਸਕਿਆ ਕਿ ਗੋਲੀਆਂ ਕਿਉਂ ਚਲਾਈਆਂ ਗਈਆਂ ਹਨ।
ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY