ਤਰਨਤਾਰਨ (ਰਮਨ)- ਜ਼ਿਲ੍ਹੇ ’ਚ 3 ਸਾਲਾਂ ਦੇ ਬੱਚੇ ਨੂੰ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਜ਼ਿਲ੍ਹੇ ਦੀ ਪੁਲਸ ਵਲੋਂ ਹਾਈ ਅਲਰਟ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਬੱਚੇ ਦੀ ਮਾਂ ਗੁਰਿੰਦਰ ਕੌਰ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ 19 ਜੁਲਾਈ ਨੂੰ 3 ਸਾਲ ਦਾ ਹੋਇਆ ਹੈ। ਪਰਿਵਾਰ ਨੂੰ 9 ਸਾਲ ਬਾਅਦ ਪੁੱਤ ਦੀ ਬਖਸ਼ਿਸ਼ ਹੋਈ ਹੈ। ਗੁਰਸੇਵਕ ਦੀ ਵੱਡੀ ਭੈਣ ਗੁਰਜੀਤ ਕੌਰ 12 ਸਾਲਾਂ ਦੀ ਹੈ।
ਇਹ ਵੀ ਪੜ੍ਹੋ- ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ
ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਛੋਟਾ ਬੱਚਾ ਗੁਰਸੇਵਕ ਸਿੰਘ ਅਤੇ ਉਸ ਦਾ ਪਿਤਾ ਅੰਗਰੇਜ਼ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਰੇਸੀਆਣਾ ਤੋਂ ਗੁਰਦੁਆਰਾ ਸੇਵਕਪੁਰੀ ਸਾਹਿਬ ਮੱਥਾ ਟੇਕਣ ਲਈ ਗਏ ਸਨ ਅਤੇ ਵਾਪਸ ਆਉਂਦੇ ਸਮੇਂ ਕਾਰ ’ਚ ਸਵਾਰ ਕੁਝ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੋਵੇਂ ਪਿਓ-ਪੁੱਤ ਨੂੰ ਘੇਰ ਲਿਆ ਅਤੇ ਪਹਿਲਾਂ ਫੋਨ 'ਤੇ ਪੈਸੇ ਖੋਹੇ ਫਿਰ ਬੱਚੇ ਨੂੰ ਅਗਵਾ ਕਰ ਲਿਆ। ਘਟਨਾ ਦੇਰ ਰਾਤ ਅੱਠ ਵਜੇ ਦੇ ਕਰੀਬ ਵਾਪਰੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਇਸ ਵੱਡੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ
NEXT STORY