ਹੁਸ਼ਿਆਰਪੁਰ (ਜੈਨ) : ਡਰੱਗਜ਼ ਐਂਡ ਕਾਸਮੈਟਿਕ ਐਕਟ 1940 ਤਹਿਤ ਬਿਨਾਂ ਲਾਇਸੈਂਸ ਦੇ ਦਵਾਈਆਂ ਵੇਚਣ ਵਾਲੇ ਦਵਾਈ ਵਿਕ੍ਰੇਤਾ ਨੂੰ ਵਧੀਕ ਸੈਸ਼ਨ ਜੱਜ ਪੀ. ਐੱਸ. ਕਾਲੇਕਾ ਦੀ ਮਾਣਯੋਗ ਅਦਾਲਤ ਨੇ 3 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਸ ਬਾਰੇ ਜਾਣਕਾਰੀ ਸਾਂਝਾ ਕਰਦੇ ਹੋਏ ਜ਼ੋਨਲ ਲਾਇਸੈਂਸਿੰਗ ਅਥਾਰਿਟੀ ਬਲਰਾਮ ਲੂਥਰਾ ਨੇ ਦੱਸਿਆ ਕਿ ਦੋਸ਼ੀ ਸੁਮਿਤ ਕਪੂਰ ਹੁਸ਼ਿਆਰਪੁਰ ਵਿਚ ਬਿਨਾਂ ਮੈਡੀਸਿਨ ਲਾਇਸੈਂਸ ਦੇ ਦਵਾਈਆਂ ਵੇਚਦੇ ਹੋਏ ਪਾਇਆ ਗਿਆ ਸੀ ਅਤੇ ਉਹ ਦਵਾਈ ਦੇ ਬਿੱਲ ਨਹੀਂ ਵਿਖਾ ਸਕਿਆ ਸੀ ਜਿਸ ਕਾਰਨ ਸਾਲ 2015 ਵਿਚ ਡਰੱਗਜ਼ ਐਂਡ ਕਾਸਮੈਟਿਕਸ ਐਕਟ ਤਹਿਤ ਮਹਿਕਮਾਨਾ ਕਾਰਵਾਈ ਕਰਦੇ ਹੋਏ ਉਸ ਦੀਆਂ ਦਵਾਈਆਂ ਜ਼ਬਤ ਕਰ ਲਈਆਂ ਗਈਆਂ ਸਨ। ਹੁਣ ਵਧੀਕ ਸੈਸ਼ਨ ਜੱਜ ਪੀ. ਐੱਸ. ਕਾਲੇਕਾ ਦੀ ਮਾਣਯੋਗ ਅਦਾਲਤ ਨੇ ਉਸ ਨੂੰ ਉਕਤ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ : ਅਮਰੀਕਾ ਨੇ ਡਿਪੋਰਟ ਕੀਤੇ 192 ਦੇਸ਼ਾਂ ਦੇ 2,71,000 ਪ੍ਰਵਾਸੀ
ਬਲਰਾਮ ਲੂਥਰਾ ਨੇ ਦੱਸਿਆ ਕਿ ਜੇ ਕੋਈ ਦਵਾਈ ਵਿਕ੍ਰੇਤਾ ਬਿਨਾਂ ਲਾਇਸੈਂਸ ਦੇ ਦਵਾਈ ਵੇਚਦਾ ਪਾਇਆ ਗਿਆ ਜਾਂ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਜਾਂ ਗ਼ੈਰ-ਕਾਨੂੰਨੀ ਢੰਗ ਨਾਲ ਦਵਾਈਆਂ ਦਾ ਕਾਰੋਬਾਰ ਕਰਦੇ ਹੋਏ ਜਾਂ ਨਸ਼ੇ ਨਾਲ ਸਬੰਧਤ ਦਵਾਈਆਂ ਵੇਚਦੇ ਹੋਏ ਫੜਿਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਵਾਈ ਵਿਕ੍ਰੇਤਾਵਾਂ ਨੂੰ ਆਪਣੀਆਂ ਦਵਾਈਆਂ ਦੀ ਖਰੀਦੋ-ਫਰੋਖਤ ਦਾ ਰਿਕਾਰਡ ਰੱਖਣ ਅਤੇ ਡਰੱਗਜ਼ ਐਂਡ ਕਾਸਮੈਟਿਕ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ। ਅਜਿਹਾ ਨਾ ਕਰਨ ਵਾਲਿਆਂ ਖਿਲਾਫ ਉਚਿਤ ਮਹਿਕਮਾਨਾ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ, ਅੱਜ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
NEXT STORY