ਮੋਹਾਲੀ : ਇੱਥੇ ਲਾਲੜੂ ਦੇ ਪਿੰਡ ਹੰਡੇਸਰਾ ਦੇ ਰਹਿਣ ਵਾਲੇ 3 ਨੌਜਵਾਨਾਂ ਦੀ ਨਿੱਜੀ ਬੱਸ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਫਿਲਹਾਲ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮੋਰਚਰੀ 'ਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਰੇਹਨ, ਗਗਨਦੀਪ ਅਤੇ ਸਲਮਾਨ ਵਾਸੀ ਪਿੰਡ ਸਤਾਰਪੁਰ, ਲਾਲੜੂ ਵਜੋਂ ਹੋਈ ਹੈ। ਤਿੰਨਾਂ ਮ੍ਰਿਤਕਾਂ ਦੀ ਉਮਰ 20 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ ਮਹੀਨੇ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ, ਵੋਟਰ ਸੂਚੀ ਤਿਆਰ ਕਰਨ ਦੇ ਹੁਕਮ!
ਜਾਣਕਾਰੀ ਮੁਤਾਬਕ ਐਤਵਾਰ ਦੁਪਹਿਰ ਕਰੀਬ ਸਵਾ 2 ਵਜੇ ਹਰਿਆਣਾ ਦੀ ਇਕ ਨਿੱਜੀ ਬੱਸ ਅੰਬਾਲਾ ਤੋਂ ਨਾਰਾਇਣਗੜ੍ਹ ਜਾ ਰਹੀ ਸੀ। ਇਸ ਬੱਸ ਨੇ ਰਾਹ 'ਚ ਜੁਗਾੜੂ ਰੇਹੜੀ 'ਤੇ ਸਬਜ਼ੀ ਲਾ ਕੇ ਬੈਠੇ 3 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਚਾਲਕ ਨੇ ਰੇਹੜੀ ਸਵਾਰ ਤਿੰਨ ਨੌਜਵਾਨਾਂ 'ਤੇ ਬੱਸ ਚੜ੍ਹਾ ਦਿੱਤੀ, ਜਿਸ 'ਚ ਰੇਹਾਨ ਅਤੇ ਸਲਮਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗਗਨਦੀਪ ਨੂੰ ਇਲਾਜ ਲਈ ਅੰਬਾਲਾ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਜਾਰੀ ਕੀਤੀ ਗਈ Advisory
ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਏ. ਐੱਸ. ਆਈ। ਜਤਿੰਦਰ ਸਿੰਘ ਘਟਨਾ ਵਾਲੀ ਥਾਂ 'ਤੇ ਪੁੱਜੇ ਅਤੇ ਲਾਸ਼ਾਂ ਨੂੰ ਤੁਰੰਤ ਡੇਰਾਬੱਸੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਫਿਲਹਾਲ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਐੱਸ. ਐੱਚ. ਓ. ਗੁਰਬੀਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ
NEXT STORY