ਭੋਗਪੁਰ (ਰਾਣਾ ਭੋਗਪੁਰੀਆ) : ਬੀਤੀ ਰਾਤ ਲਗਭਗ 1.30 ਵਜੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਥਾਣਾ ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ 3 ਨੌਜਵਾਨਾਂ ਦੀ ਦਰਦਨਾਕ ਸੜਕ ਹਾਦਸੇ ’ਚ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਹੈ। ਹਾਦਸੇ ਦੀ ਖ਼ਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ 18 ਪੁੱਤਰ ਜੋਗਿੰਦਰ ਸਿੰਘ, ਲਵਪ੍ਰੀਤ ਸਿੰਘ 16 ਪੁੱਤਰ ਜੋਗਿੰਦਰ ਸਿੰਘ ( ਦੋਵੇਂ ਸਕੇ ਭਰਾ) ਅਤੇ ਪ੍ਰਿੰਸਪ੍ਰੀਤ ਸਿੰਘ 17 ਪੁੱਤਰ ਗੁਰਮੀਤ ਸਿੰਘ ਜੋ ਸਪਲੈਂਡਰ ਮੋਟਰਸਾਇਕਲ ਨੰਬਰ ਪੀ.ਬੀ.08- 3862 ਤੇ ਆਪਣੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ’ਤੇ ਜਾ ਰਹੇ ਸਨ।
ਇਹ ਵੀ ਪ਼ੜ੍ਹੋ : ਨਾਜਾਇਜ਼ ਰੇਤ ਮਾਈਨਿੰਗ ਖ਼ਿਲਾਫ਼ 'ਆਪ' ਵਿਧਾਇਕ ਦੀ ਰੇਡ, ਮੁਲਜ਼ਮਾਂ ਨੂੰ ਪਈਆਂ ਭਾਜੜਾਂ
ਨੂਰਪੁਰਬੇਦੀ ਰੋਡ ’ਤੇ ਕਾਹਲਵਾਂ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਰੱਖੀਆਂ ਗਈਆਂ ਹਨ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਗੁਰਦਾਸਪੁਰ ਦੇ ਨਿੱਜੀ ਹੋਟਲ ’ਚ ਦੇਹ ਵਪਾਰ ਦਾ ਪਰਦਾਫਾਸ਼, ਕੁੜੀਆਂ-ਮੁੰਡਿਆਂ ਸਣੇ ਹੋਟਲ ਮਾਲਕ ਗ੍ਰਿਫ਼ਤਾਰ
NEXT STORY