ਸਾਹਨੇਵਾਲ/ਕੁਹਾੜਾ (ਜ. ਬ.) : ਏਜੰਟਾਂ ਤੋਂ ਤੰਗ ਆ ਕੇ ਇਕ ਪੀੜਤ ਵਿਅਕਤੀ ਵੱਲੋਂ ਲੁਧਿਆਣਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਥਾਣਾ ਸਾਹਨੇਵਾਲ ਪੁਲਸ ਨੇ 2 ਇਮੀਗ੍ਰੇਸ਼ਨ ਏਜੰਟਾਂ ਖਿਲਾਫ 30 ਲੱਖ 61 ਹਜ਼ਾਰ ਰੁਪਏ ਹੜੱਪਣ ’ਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਕੁੜੀ ਨੇ ਸ਼ੋਅਰੂਮ ’ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਇੰਸਪੈਕਟਰ ਜਗਦੇਵ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਦਈ ਸੁਰਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਢੰਡਾਰੀ ਕਲਾਂ ਲੁਧਿਆਣਾ ਨੇ ਸ਼ਿਕਾਇਤ ਦਿੱਤੀ ਹੈ ਕਿ ਵਿਵੇਕ ਮਹਿਤਾ ਪੁੱਤਰ ਵਿਜੇ ਮਹਿਤਾ ਵਾਸੀ 1037 ਫੀਲਡਗੰਜ ਲੁਧਿਆਣਾ ਅਤੇ ਕੁਲਵੀਰ ਸਿੰਘ ਕੌੜਾ ਮਾਲਕ ਐੱਸ. ਸੀ. ਓ. 457-458 ਸੈਕਟਰ 35 ਸੀ. ਚੰਡੀਗੜ੍ਹ ਨੇ ਉਸ ਨੂੰ ਵਿਦੇਸ਼ (ਕੈਨੇਡਾ) ਪੀ. ਆਰ. ’ਤੇ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 30 ਲੱਖ 61 ਹਜ਼ਾਰ ਰੁਪਏ ਹਾਸਲ ਕਰ ਕੇ ਉਸ ਨਾਲ ਧੋਖਾਦੇਹੀ ਕੀਤੀ ਹੈ, ਜਿਸ ਦੀ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਇਮੀਗ੍ਰੇਸ਼ਨ ਐਕਟ ਸਮੇਤ ਧੋਖਾਦੇਹੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਦੇ ਹੱਕ 'ਚ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵੱਡੀ ਸਕੀਮ ਨੂੰ ਦਿੱਤੀ ਮਨਜ਼ੂਰੀ
NEXT STORY