ਜਲੰਧਰ (ਕੁੰਦਨ, ਪੰਕਜ, ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਚੌਂਕੀ ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ੍ਹ ਦੀ ਪੁਲਸ ਟੀਮ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਸਬੰਧੀ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਜੋਗਿੰਦਰਪਾਲ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਨੰ. 64, ਤਾਰਾ ਸਿੰਘ ਐਵੀਨਿਊ, ਜਲੰਧਰ ਨੂੰ ਕਾਬੂ ਕਰਕੇ 72 ਬੋਤਲਾਂ ਰਾਇਲ ਸਟੇਜ ਅਤੇ 48 ਬੋਤਲਾਂ "ਪੰਜਾਬ ਕਲੱਬ ਕਿੰਗ ਵਿਸਕੀ" ਲੇਬਲ 36000 ਮਿਲੀਲੀਟਰ ਕੁੱਲ੍ਹ 120 ਬੋਤਲਾਂ ਅਤੇ 90,000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਆਬਕਾਰੀ ਐਕਟ ਦੀ ਧਾਰਾ 61,1,14 ਅਧੀਨ ਐਫਆਈਆਰ ਨੰਬਰ 07 ਮਿਤੀ 10 ਜਨਵਰੀ 2024 ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert
ਇਸੇ ਤਰ੍ਹਾਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਨੇ ਇਕ ਗੁਪਤ ਸੂਚਨਾ 'ਤੇ ਇਕ ਸ਼ਰਾਬ ਦੇ ਤਸਕਰ ਪ੍ਰਿੰਸ ਪੁਰੇਵਾਲ ਪੁੱਤਰ ਬਲਵੰਤ ਸਿੰਘ ਵਾਸੀ ਐੱਚ. ਨੰਬਰ 107, ਰਾਜਾ ਗਾਰਡਨ, ਤਾਰਾ ਸਿੰਘ ਐਵੀਨਿਊ ਨੂੰ 20 ਪੇਟੀਆਂ ਨਾਜਾਇਜ਼ ਸ਼ਰਾਬ ਨਾਲ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਪੰਜ ਐੱਫ਼. ਆਈ. ਆਰ. ਵਿਚਾਰ ਅਧੀਨ ਹਨ ਅਤੇ ਐੱਫ਼. ਆਈ. ਆਰ. ਨੰਬਰ 13 ਮਿਤੀ 22 ਜਨਵਰੀ 2025 ਨੂੰ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਕਿਹਾ ਕਿ ਕੇਸਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੈ ਤਾਂ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਵਿਵਾਦਾਂ 'ਚ ਘਿਰਿਆ ਜਲੰਧਰ ਦਾ ਸਿਵਲ ਹਸਪਤਾਲ, ਕੁੜੀ ਨੇ ਦੋਸਤੀ ਲਈ ਦਿੱਤਾ ਨੰਬਰ ਤੇ ਹੁਣ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਤੂਰੇ ਪਿੱਛੇ ਨਿਹੰਗ ਸਿੰਘਾਂ ਨੇ ਕਰ 'ਤਾ ਵੱਡਾ ਕਾਂਡ, ਅੱਗ ਲਾ ਕੇ ਫੂਕ ਦਿੱਤਾ...
NEXT STORY