ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਦੋ ਥਾਵਾਂ ਤੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ 30 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕਾਂ ਵੱਲੋਂ ਬਾਹਰਲੇ ਸੂਬਿਆਂ ਤੋਂ ਨਸ਼ਾ ਲਿਆ ਕੇ ਪੰਜਾਬ 'ਚ ਸਪਲਾਈ ਕੀਤਾ ਜਾ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਸਦਰ ਰਾਮਪੁਰਾ ਪੁਲਸ ਵੱਲੋਂ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਦੀ ਅਗਵਾਈ ਹੇਠ ਕਲਾਲਵਾਲਾ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਟੀਮ ਵੱਲੋਂ ਇਕ ਮੋਟਰਸਾਈਕਲ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਮੁਲਜ਼ਮ ਗੋਬਿੰਦ ਰਾਮ ਵਾਸੀ ਜੇਠੂਕੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਲੋਂ 20 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਉਕਤ ਵਿਅਕਤੀ ਬਾਹਰਲੇ ਸੂਬੇ ਤੋਂ ਪੋਸਤ ਲਿਆ ਕੇ ਲੋਕਾਂ ਨੂੰ ਸਪਲਾਈ ਕਰਦਾ ਸੀ।
ਇਕ ਹੋਰ ਮਾਮਲੇ 'ਚ ਮੌੜ ਪੁਲਸ ਦੇ ਐੱਸ. ਆਈ. ਗੁਰਦੀਪ ਸਿੰਘ ਵੱਲੋਂ ਟਾਹਲਾ ਸਾਹਿਬ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਜਸਗੀਰ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੱਲੇਦਾਰਾਂ ਨੇ ਪਾਲਿਸੀ ਦੀਆਂ ਕਾਪੀਆਂ ਸਾੜ ਕੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ
NEXT STORY