ਚੰਡੀਗੜ੍ਹ (ਸੁਸ਼ੀਲ) : ਪ੍ਰਾਪਰਟੀ ਵੇਚਣ ਦੇ ਨਾਂ ’ਤੇ 31 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਪੈਸੇ ਲੈਣ ਤੋਂ ਬਾਅਦ ਨਾ ਤਾਂ ਪ੍ਰਾਪਰਟੀ ਡੀਲਰ ਨੇ ਉਨ੍ਹਾਂ ਨੂੰ ਪ੍ਰਾਪਰਟੀ ਦਿੱਤੀ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਪੰਚਕੂਲਾ ਵਾਸੀ ਪੁਪੁਲ ਰਾਮਪਾਲ ਨੇ ਇਸ ਧੋਖਾਧੜੀ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ।
ਸ਼ਿਕਾਇਤ ’ਚ ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਖ਼ਰੀਦਣ ਲਈ ਉਨ੍ਹਾਂ ਨੇ ਸੈਕਟਰ-46 ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਨੀਰਜ ਭਨੋਟ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ 31 ਲੱਖ ਰੁਪਏ ਲਏ ਸਨ ਪਰ ਬਾਅਦ ’ਚ ਨਾ ਤਾਂ ਪ੍ਰਾਪਰਟੀ ਉਨ੍ਹਾਂ ਦੇ ਨਾਂ ਕੀਤੀ ਅਤੇ ਨਾ ਹੀ ਪੈਸੇ ਵਾਪਸ ਕੀਤੇ। ਸੈਕਟਰ-34 ਥਾਣੇ ਦੀ ਪੁਲਸ ਨੇ ਜਾਂਚ ਕਰਦਿਆਂ ਮੁਲਜ਼ਮ ਨੀਰਜ ਭਨੋਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਫ਼ਰਾਰ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ, ਕਿਤੇ ਮੀਂਹ ਤਾਂ ਕਿਤੇ ਧੁੰਦ ਦਾ ਅਲਰਟ
NEXT STORY