ਪਟਿਆਲਾ, (ਪਰਮੀਤ)- ਜ਼ਿਲ੍ਹੇ ਵਿਚ 33 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਾਪਤ 2080 ਦੇ ਕਰੀਬ ਰਿਪੋਰਟਾਂ ਵਿਚੋਂ 33 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15182 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 52 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14311 ਹੋ ਗਈ ਹੈ। ਜ਼ਿਲ੍ਹੇ ਵਿਚ ਅੱਜ ਇਕ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜ਼ਿਲੇ ਵਿਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 454 ਹੋ ਗਈ ਹੈ ਅਤੇ ਜ਼ਿਲ੍ਹੇ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 417 ਹੈ।
ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 33 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 22, ਨਾਭਾ ਤੋਂ 03, ਰਾਜਪੁਰਾ ਤੋਂ 02, ਬਲਾਕ ਕਾਲੋਮਾਜਰਾ ਤੋਂ 01, ਬਲਾਕ ਕੋਲੀ ਤੋਂ 02, ਦੁਧਨਸਾਧਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿਚੋਂ 05 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 28 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜ਼ਾਂ ਲਏ ਸੈਂਪਲਾਂ ਵਿਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼ 1 ਅਤੇ 2, ਗੋਪਾਲ ਕਾਲੋਨੀ, ਗਾਰਡਨ ਹਾਈਟ, ਡੀ. ਐੱਮ. ਡਬਲਿਊ., ਅਨੰਦ ਨਗਰ ਏ, ਗੁਰੂ ਨਾਨਕ ਨਗਰ, ਸੁਖਰਾਮ ਕਾਲੋਨੀ, ਸਲਾਰੀਆ ਵਿਹਾਰ, ਮਹਿੰਦਰਾ ਕੰਪਲੈਕਸ, ਰਣਜੀਤ ਨਗਰ, ਮਾਡਲ ਟਾਊਨ, ਨਾਭਾ ਤੋਂ ਵਿਸ਼ਵਕਰਮਾ ਕਾਲੋਨੀ, ਸਿਨੇਮਾ ਰੋਡ, ਕਰਤਾਰਪੁਰਾ ਮੁੱਹਲਾ, ਰਾਜਪੁਰਾ ਤੋਂ ਰਾਜਪੁਰਾ ਟਾਊਨ ਅਤੇ ਫੋਕਲ ਪੁਆਇੰਟ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਦੀ ਮਾਰਕਲ ਕਾਲੋਨੀ ਵਿਚ ਰਹਿਣ ਵਾਲਾ 75 ਸਾਲਾ ਪੁਰਸ਼, ਜੋ ਦਿਲ ਦਾ ਮਰੀਜ਼ ਸੀ ਅਤੇ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਸੀ, ਦੀ ਮੌਤ ਹੋ ਗਈ, ਜਿਸ ਕਾਰਣ ਜ਼ਿਲੇ ਵਿਚ ਹੁਣ ਤੱਕ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 454 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲੇਵਿਚ ਅੱਜ 1430 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੋਵਿਡ ਜਾਂਚ ਸਬੰਧੀ 2,62,954 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜ਼ਿਲਾ ਪਟਿਆਲਾ ਦੇ 15,182 ਕੋਵਿਡ ਪਾਜ਼ੇਟਿਵ, 2,45,644 ਨੇਗੇਟਿਵ ਅਤੇ ਲੱਗਭਗ 1708 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੁੱਲ ਪਾਜ਼ੇਟਿਵ 15182
ਮੌਤਾਂ 454
ਠੀਕ ਹੋਏ 14311
ਐਕਟਿਵ 417
27 ਸਾਲਾ ਲੜਕੀ ਨੇ ਕਮਰੇ ’ਚ ਲਿਆ ਫਾਹ, ਮੌਤ
NEXT STORY