ਨੰਗਲ- ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਨੂੰ ਹੋਰ ਰਫ਼ਤਾਰ ਦਿੰਦੇ ਹੋਏ ਅੱਜ 22.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆ ਉਤੇ ਕਲਿੱਤਰਾ ਵਿਖੇ ਪੁਲ ਦਾ ਨੀਂਹ ਪੱਥਰ ਰੱਖਿਆ ਅਤੇ 7 ਅਕਤੂਬਰ ਨੂੰ ਵਾਲਮੀਕਿ ਜੈਯੰਤੀ ਮੌਕੇ ਪਲਾਸੀ ਵਿੱਚ 11.23 ਕਰੋੜ ਰੁਪਏ ਦੀ ਲਾਗਤ ਨਾਲ ਇਕ ਹੋਰ ਪੁਲ ਪਾਇਆ ਜਾਵੇਗਾ। ਇਨ੍ਹਾਂ ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜ੍ਹੀਆਂ 11 ਕਿਲੋਮੀਟਰ ਸੜਕਾਂ ਦੇ ਨਿਰਮਾਣ ਉਤੇ 13 ਕਰੋੜ ਰੁਪਏ ਖ਼ਰਚ ਹੋਣਗੇ, ਜਿਸ ਨਾਲ ਦੂਰ-ਦੂਰਾਂਡੇ ਦੇ ਇਲਾਕਿਆਂ ਤੱਕ ਘੰਟਿਆਂ ਵਿਚ ਪਹੁੰਚਣ ਦਾ ਸਫ਼ਰ ਮਿੰਟਾਂ ਵਿਚ ਤਹਿ ਹੋ ਜਾਵੇਗਾ। ਇਸ ਤੋਂ ਪਹਿਲਾ 2 ਅਕਤੂਬਰ ਨੂੰ ਬੈਂਸ ਵੱਲੋਂ ਭੱਲੜੀ ਵਿਖੇ 35.48 ਕਰੋੜ ਦੀ ਲਾਗਤ ਨਾਲ 511 ਮੀਟਰ ਲੰਬਾ ਹਾਈ ਲੈਵਲ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...

ਅੱਜ ਇਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਹਿੱਸੇ ਤੱਕ ਗੁਣਵੱਤਾਪੂਰਨ ਢਾਂਚਾ ਅਤੇ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਕਾਸ ਪ੍ਰਾਜੈਕਟ ਸਿਰਫ਼ ਆਵਾਜਾਈ ਨੂੰ ਹੀ ਨਹੀਂ ਸੁਧਾਰਦੇ, ਸਗੋਂ ਲੋਕਾਂ ਦੀ ਜੀਵਨ ਸ਼ੈਲੀ ਨੂੰ ਵੀ ਉੱਚਾ ਚੁੱਕਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ

ਬੈਂਸ ਨੇ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਢਾਂਚੇ, ਵਧੀਆ ਕੁਨੈਕਟਿਵਟੀ ਅਤੇ ਟਿਕਾਊ ਵਿਕਾਸ ਵਾਲੇ ਮਾਡਲ ਹਲਕੇ ਵਿੱਚ ਬਦਲਣ ਦੀ ਵੱਡੀ ਦ੍ਰਿਸ਼ਟੀ ਦਾ ਹਿੱਸਾ ਹਨ। ਇਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਆਗੂ ਅਤੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਮੰਤਰੀ ਸਾਹਿਬ ਦਾ ਸਨਮਾਨ ਕੀਤਾ। ਲੋਕਾਂ ਨੇ ਸਰਕਾਰ ਵੱਲੋਂ ਇਲਾਕੇ ਵਿੱਚ ਹੋ ਰਹੇ ਤੇਜ਼ੀ ਨਾਲ ਵਿਕਾਸ ਲਈ ਧੰਨਵਾਦ ਪ੍ਰਗਟਾਇਆ। ਬੈਂਸ ਨੇ ਕਿਹਾ ਕਿ ਇਹ ਪੁਲਾਂ, ਜੋੜਨ ਵਾਲੀਆਂ ਸੜਕਾਂ ਅਤੇ ਫੁੱਟਬ੍ਰਿਜਾਂ ਦੇ ਪ੍ਰਾਜੈਕਟ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਇਕ ਨਵੀਂ ਕਹਾਣੀ ਲਿਖ ਰਹੇ ਹਾਂ ਜੋ ਤੇਜ਼ ਆਵਾਜਾਈ, ਸੁਰੱਖਿਅਤ ਕੁਨੈਕਟੀਵਿਟੀ ਅਤੇ ਪੰਜਾਬ ਦੇ ਲੋਕਾਂ ਲਈ ਚਮਕਦਾ ਭਵਿੱਖ ਵਾਅਦਾ ਕਰਦੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਲਗਾਤਾਰ ਵੱਧ ਰਹੀ ਇਹ ਭਿਆਨਕ ਬੀਮਾਰੀ, Positive ਨਿਕਲਣ ਲੱਗੇ ਲੋਕ
ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਹਰਮਿੰਦਰ ਸਿੰਘ ਢਾਹੇ ਚੇਅਰਮੈਨ ਪਲਾਨਿੰਗ ਬੋਰਡ ਰੂਪਨਗਰ, ਜਸਪਾਲ ਸਿੰਘ ਢਾਹੇ ਜਿਲ੍ਹਾਂ ਪ੍ਰਧਾਨ ਕਿਸਾਨ ਵਿੰਗ, ਕਮਿੱਕਰ ਸਿੰਘ ਹਲਕਾ ਸੰਗਠਨ ਇੰਚਾਰਜ, ਮੰਗਲ ਸੈਣੀ ਬੂਥ ਇੰਚਾਰਜ, ਪੱਮੂ ਢਿੱਲੋਂ ਬਲਾਕ ਪ੍ਰਧਾਨ, ਰਾਜ ਕੁਮਾਰ, ਮਨਪ੍ਰੀਤ ਸੈਣੀ, ਵਿਜੇ ਕੁਮਾਰ, ਪ੍ਰਿੰ. ਰਾਮ ਗੋਪਾਲ ਅਤੇ ਪਿੰਡਾਂ ਦੇ ਪੰਚ ਅਤੇ ਸਰਪੰਚ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੂੰਮਕਲਾਂ ਥਾਣਾ ਅਧੀਨ ਆਉਂਦੇ ਪਿੰਡਾਂ ’ਚ ਰੇਤ ਮਾਫ਼ੀਆ ਸਰਗਰਮ, ਇੰਝ ਹੁੰਦਾ ਪੂਰਾ ਖੇਡ
NEXT STORY