ਹੁਸ਼ਿਆਰਪੁਰ (ਅਮਰੀਕ) : ਸਿਹਤ ਮਹਿਕਮੇ ਦੀਆਂ ਕੋਸ਼ਿਸ਼ਾਂ ਅਤੇ ਪ੍ਰਸ਼ਾਸਨ ਦੇ ਤਾਲਾਬੰਦੀ ਦੇ ਬਾਵਜੂਦ ਪੰਜਾਬ 'ਚ ਕੋਰੋਨਾ ਰੋਗ ਦਾ ਖਤਰਾ ਘੱਟ ਨਹੀਂ ਹੋ ਰਿਹਾ, ਰੋਜ਼ਾਨਾ ਰੋਗੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਤਾਜ਼ਾ ਮਾਮਲੇ 'ਚ ਹੁਸ਼ਿਆਰਪੁਰ 'ਚ 34 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਇਸਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 253 ਹੋ ਗਈ ਹੈ। ਦੱਸ ਦਈਏ ਅੱਜ ਆਏ ਪਾਜ਼ੇਟਿਵ ਕੇਸਾਂ 'ਚੋਂ 31 ਬੀ. ਐੱਸ. ਐੱਫ. ਦੇ ਖੜਕਾ ਦੇ ਜਵਾਨ ਹਨ। ਇੱਥੇ ਦੱਸ ਦਈਏ ਕਿ ਜ਼ਿਲ੍ਹੇ 'ਚ ਹੁਣ 30 ਐਕਟਿਵ ਕੇਸ ਹਨ ਜਦੋਂਕਿ 7 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ 'ਚੋਂ 183 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦਾ ਕੋਹਰਾਮ, 66 ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 1500 ਤੋਂ ਪਾਰ
ਵੀਰਵਾਰ ਨੂੰ ਆਏ 5 ਪਾਜ਼ੇਟਿਵ ਮਰੀਜ਼
ਜ਼ਿਲ੍ਹੇ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 5 ਨਵੇਂ ਪਾਜ਼ੇਟਿਵ ਮਰੀਜ਼ ਆਏ ਸਨ। ਸਿਹਤ ਮਹਿਕਮੇ ਪ੍ਰਾਪਤ ਹੋਈ 591 ਸੈਂਪਲਾਂ ਦੀ ਰਿਪੋਰਟ ਵਿਚ ਇਹ ਖੁਲਾਸਾ ਹੋਇਆ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਵਿਚ 1 ਪੁਲਸ ਮੁਲਾਜ਼ਮ, 1 ਔਰਤ, 1 ਖੜਕਾਂ ਕੈਂਪ ਬੀ. ਐੱਸ. ਐੱਫ. ਦਾ ਜਵਾਨ ਅਤੇ 2 ਹੋਰ ਮਰੀਜ਼ ਸਿਹਤ ਕੇਂਦਰ ਮੰਡ ਮੰਡੇਰ ਨਾਲ ਸਬੰਧਤ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੇ 743 ਨਵੇਂ ਸੈਂਪਲ ਵੀ ਲਏ ਗਏ ਸਨ। ਜ਼ਿਲ੍ਹੇ ਵਿਚ ਹੁਣ ਤੱਕ ਲਏ ਗਏ 19,828 ਸੈਂਪਲਾਂ ਵਿਚੋਂ 18,292 ਦੀ ਰਿਪੋਰਟ ਨੈਗੇਟਿਵ ਆਈ ਹੈ। ਮਹਿਕਮੇ ਨੂੰ 1309 ਸੈਂਪਲਾਂ ਦੀ ਰਿਪੋਰਟ ਦਾ ਵੀ ਇੰਤਜ਼ਾਰ ਹੈ। 30 ਸੈਂਪਲ ਹੁਣ ਤੱਕ ਇਨਵੈਲਿਡ ਪਾਏ ਗਏ ਹਨ।
ਇਹ ਵੀ ਪੜ੍ਹੋ : ਖਰੜ ਸਿਵਲ ਹਸਪਤਾਲ 'ਚ ਪੁੱਜਿਆ 'ਕੋਰੋਨਾ', ਡਾਕਟਰ ਤੇ ਮਰੀਜ਼ਾਂ ਦੇ ਸੁੱਕੇ ਸਾਹ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9183 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1170, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ 'ਚ 672 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221, ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਕ ਲੱਖ ਤੋਂ ਜ਼ਿਆਦਾ ਲੋਕਾਂ ਨਾਲ ਠੱਗੀ, ਕੰਪਨੀ ਦੇ ਮਾਲਕ ਜੀਜਾ-ਸਾਲਾ ਸਮੇਤ ਸਾਂਢੂ ਫ਼ਰਾਰ
NEXT STORY