ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 35,640 ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਪਿੰਡ ਹਿਆਲਾ ਵੱਲ ਜਾਂਦਿਆਂ ਪੁਲ ਨਹਿਰ ਹਿਆਲਾ ਦੇ ਨਜ਼ਦੀਕ ਨਵਾਂਸ਼ਹਿਰ ਵੱਲੋਂ ਆ ਰਹੀ ਇਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਕਾਰ 'ਚੋਂ 4 ਪੇਟੀਆਂ (35,640 ਐੱਮ. ਐੱਲ.) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਕਾਰ ਚਾਲਕ ਅਤੇ ਨਾਲ ਬੈਠੇ ਇਕ ਹੋਰ ਨੌਜਵਾਨ ਅਵਤਾਰ ਸਿੰਘ ਪੁੱਤਰ ਜਸਪਾਲ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਂ-ਪੁੱਤ ਨੇ ਵੀਜ਼ਾ ਕੰਸਲਟੈਂਟ ਸੰਚਾਲਕਾਂ ਨਾਲ ਮਾਰੀ ਲੱਖਾਂ ਦੀ ਠੱਗੀ
NEXT STORY