ਜਲੰਧਰ/ਭੋਗਪੁਰ, (ਪ੍ਰੀਤ, ਰਾਣਾ)- ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ 'ਚ ਸ਼ਾਮਲ ਔਰਤ ਨੂੰ ਥਾਣਾ ਭੋਗਪੁਰ ਦੀ ਪੁਲਸ ਨੇ ਕਾਬੂ ਕਰ ਲਿਆ ਹੈ। ਡੀ. ਐੱਸ. ਪੀ. ਆਦਮਪੁਰ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਭੋਗਪੁਰ ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਪਰਮਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਿੰਦੋ ਪਤਨੀ ਛਿੰਦਰਪਾਲ ਵਾਸੀ ਕਿੰਗਰਾ ਚੌ ਵਾਲਾ ਭੋਗਪੁਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਔਰਤ ਕੋਲੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਡੀ. ਐੱਸ. ਪੀ. ਸੰਧੂ ਨੇ ਦੱਸਿਆ ਕਿ ਛਿੰਦੋ ਪਿਛਲੇ ਕਾਫੀ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰ ਰਹੀ ਹੈ। ਉਸ ਦੇ ਖਿਲਾਫ ਥਾਣਾ ਭੋਗਪੁਰ 'ਚ ਹੀ ਚੂਰਾ-ਪੋਸਤ ਅਤੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਦੇ 6 ਕੇਸ ਦਰਜ ਹਨ।
ਸ਼ਾਰਟ-ਸਰਕਟ ਕਾਰਨ 2 ਏਕੜ ਗੰਨੇ ਦੀ ਫਸਲ ਸੜ ਕੇ ਸੁਆਹ
NEXT STORY