ਜੋਗਾ (ਗੋਪਾਲ, ਮਿੱਤਲ) : ਕਸਬਾ ਜੋਗਾ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਕੁਮਾਰ (35) ਪੁੱਤਰ ਪ੍ਰੇਮ ਕੁਮਾਰ ਵਾਸੀ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਸਮੱਰਥਕਾਂ ਸਮੇਤ ਲਾਸ਼ ਨੂੰ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਵੱਡੀ ਰਾਹਤ
ਇਸ ਮੌਕੇ ਗੱਲ ਕਰਦਿਆਂ ਰਵੀ ਕੁਮਾਰ ਦੀ ਪਤਨੀ ਜਸਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਪਤੀ ਦੀ ਮੌਤ ਚਿੱਟੇ ਦੀ ਓਵਰਡੋਜ਼ ਲੈਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਕਸਬੇ ਵਿੱਚ ਕੁੱਝ ਨੌਜਵਾਨ ਸ਼ਰੇਆਮ ਨਸ਼ਾ ਵੇਚ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਪੀੜਤ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਸ ਦਾ ਦੂਜਾ ਵਿਆਹ ਰਵੀ ਕੁੁਮਾਰ ਨਾਲ ਹੋਇਆ ਸੀ, ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਇਸ ਸਮੇਂ ਧਰਨੇ ਵਿੱਚ ਬੋਲਦਿਆਂ ਸਮਾਜ ਸੇਵੀ ਜਗਸੀਰ ਸਿੰਘ ਸ਼ੀਰਾ ਆਦਿ ਨੇ ਕਿਹਾ ਕਿ ਉਹ ਨਸ਼ਾ ਵੇਚਣ ਵਾਲੇ ਕਈ ਨੌਜਵਾਨਾਂ ਨੂੰ ਫੜ ਕੇ ਪੁੁਲਿਸ ਦੇ ਹਵਾਲੇ ਕਰ ਚੁੱਕੇ ਹਨ ਪਰ ਪੁੁਲਸ ਉਨ੍ਹਾਂ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਛੱਡ ਦਿੰਦੀ ਹੈ। ਜਿਸ ਦੀ ਬਦੌਲਤ ਬਿਨਾਂ ਡਰ ਤੋਂ ਇਸ ਇਲਾਕੇ ਵਿੱਚ ਚਿੱਟਾ ਵਿਕਦਾ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ
ਉਧਰ ਥਾਣਾ ਜੋਗਾ ਦੇ ਤਫ਼ਤੀਸੀ ਅਫ਼ਸਰ ਸਹਾਇਕ ਥਾਣੇਦਾਰ ਗੁੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਦੇ ਬਿਆਨ 'ਤੇ ਪੁੁਲਸ ਨੇ ਗੁੁਰਜੀਤ ਸਿੰਘ, ਸੁੁਖਚੈਨ ਸਿੰਘ ਤੋਂ ਇਲਾਵਾ ਨਸ਼ਾ ਵੇਚਣ ਦੇ ਦੋਸ਼ ਹੇਠ ਮਨਜੀਤ ਕੌਰ ਅਤੇ ਘੁੱਕਾ ਸਿੰਘ ਵਾਸੀਆਨ ਜੋਗਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਜੋਗਾ ਦੇ ਮੁਖੀ ਸੁੁਖਜਿੰਦਰ ਸਿੰਘ ਨੇ ਦੱਸਿਆ ਕਿ ਜਲਦ ਦੋਸ਼ੀਆ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉੱਥੇ ਹੀ ਧਰਨੇ ਵਿੱਚ ਪੁੱਜ ਕੇ ਡੀ. ਐੱਸ. ਪੀ ਸੰਜੀਵ ਗੋਇਲ ਨੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੁੁਲਸ ਨੇ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮੌਤ ਦਾ ਕਾਰਨ ਪੋਸਪਾਰਟਮ ਦੀ ਰਿਪੋਰਟ ਆਉਣ ਤੋਂ ਪਤਾ ਹੀ ਅਸਲ ਪਤਾ ਲੱਗ ਸਕੇਗਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
NEXT STORY