ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੰਗਲਵਾਰ ਤੀਜੇ ਦਿਨ ਦੇਸ਼ ਵਿਦੇਸ਼ ਤੋਂ ਆਈਆਂ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰਾਂ ਵਿਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿਖੇ ਇਸ਼ਨਾਨ ਕੀਤਾ।
ਸਵੇਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਾਈਨਾਂ ’ਚ ਲੱਗੀਆਂ ਹੋਈਆਂ ਸਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੀਤੇ ਪਰਸੋਂ ਰੋਜ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸਵੇਰੇ ਭੋਗ ਪਾਏ ਗਏ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਨਾਲ ਜੁੜੀ ਅਹਿਮ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਉਪਰੰਤ ਪਰਸੋਂ ਰੋਜ਼ ਤੋਂ ਹੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਲਗਾਤਾਰ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਗੁਰੂ ਘਰ ਦੇ ਪ੍ਰਸਿੱਧ ਕੀਰਤਨੀ ਜਥਿਆਂ, ਕਵੀਸ਼ਰੀ, ਢਾਡੀ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਦੇਸ਼ ਵਿਦੇਸ਼ ਤੋਂ ਇਥੇ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੇ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹਲਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 21 ਨਵੰਬਰ ਤੋਂ ਲਗਾਤਾਰ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਜੋਕਿ 29 ਤਾਰੀਖ਼ ਤੱਕ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਸੰਗਤਾਂ ਦੀ ਸਹੂਲਤ ਲਈ ਹਰੇਕ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮਾੜੇ ਅਨਸਰਾਂ ਦੇ ਉੱਪਰ ਨਿਗ੍ਹਾ ਰੱਖਣ ਲਈ ਸੈਂਕੜਿਆਂ ਦੀ ਗਿਣਤੀ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਦੇ ਆਲੇ-ਦੁਆਲੇ ਸੀ. ਸੀ. ਟੀ. ਵੀ.ਕੈਮਰੇ ਵੀ ਲਗਾਏ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਸਬੰਧੀ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ 28 ਤਾਰੀਖ਼ ਤੱਕ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਗੁਰਦੁਆਰਾ ਕਮੇਟੀ ਨੇ ਨਗਰ ਕੀਰਤਨ ਸਜਾਇਆ, ਲਾਲ ਕਿਲ੍ਹੇ ’ਤੇ ਲੱਖ ਤੋਂ ਵੱਧ ਸਹਿਜ ਪਾਠਾਂ ਦੀ ਹੋਈ ਸੰਪੂਰਨਤਾ
NEXT STORY