ਜਲੰਧਰ- 9ਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਜਲੰਧਰ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸਤਿਕਾਰ ਨਾਲ ਸਵਾਗਤ ਕੀਤਾ ਗਿਆ।

ਇਸ ਨਗਰ ਕੀਰਤਨ ਦਾ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿੱਚੋਂ ਲੰਘਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪੁਲਸ ਵਿਭਾਗ ਵੱਲੋਂ ਨਗਰ ਕੀਰਤਨ ਦਾ ਸਨਮਾਨ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਜਲੰਧਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।

ਇਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਹਜ਼ਾਰਾਂ ਸ਼ਰਧਾਲੂ ਦਰਸ਼ਨਾਂ ਲਈ ਪਹੁੰਚੇ। ਸ਼ਰਧਾਲੂਆਂ ਵੱਲੋ ਸਤਿਨਾਮ ਵਾਹਿਗੁਰੂ ਜੀ ਦੇ ਜੈਕਾਰੇ ਲਗਾਏ ਗਏ। ਇਸ ਦੌਰਾਨ ਸ਼ਰਧਾਲੂਆਂ ਨੂੰ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਨੂੰ ਲੈ ਕੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਰੂਟ ਕੀਤੇ ਗਏ ਹਨ ਡਾਇਵਰਟ
ਜਲੰਧਰ ਵਿਚ ਅੱਜ ਰੂਟ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਦੋਂ 5 ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਨਗਰ ਕੀਰਤਨ ਪਹੁੰਚਿਆ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਤ ਕੀਤਾ ਗਿਆ। ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਨੌਵੇਂ ਗੁਰੂ ਨੇ ਮਨੁੱਖਤਾ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਜਿਸ ਦੀ ਦੁਨੀਆ ਵਿੱਚ ਕੋਈ ਤੁਲਨਾ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ।
ਇਹ ਵੀ ਪੜ੍ਹੋ: 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕਪੂਰਥਲਾ ਜ਼ਿਲ੍ਹੇ ’ਚ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਸੇਵਕ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਇਕੱਠਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਦਰਸ਼ਨ, ਸ਼ਹਾਦਤ ਅਤੇ ਮਨੁੱਖਤਾ ਦੇ ਸੰਦੇਸ਼ ਬਾਰੇ ਜਾਣੂੰ ਕਰਵਾਉਣਾ ਹੈ। ਜਿਸ ਤੋਂ ਦੁਨੀਆ ਭਰ ਦੇ ਲੱਖਾਂ ਲੋਕ ਪ੍ਰੇਰਨਾ ਲੈਂਦੇ ਹਨ। ਇਸ ਦੇ ਨਾਲ ਹੀ 'ਆਪ' ਆਗੂ ਪਵਨ ਟੀਨੂੰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਲੈ ਕੇ ਪੰਜਾਬ ਭਰ ਦੇ ਲੋਕਾਂ 'ਚ ਖ਼ੁਸ਼ੀ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ, ਸਿੱਖ ਜਥੇਬੰਦੀਆਂ ਅਤੇ ਪੁਲਸ ਦਾ ਧੰਨਵਾਦ ਕੀਤਾ।













ਇਹ ਵੀ ਪੜ੍ਹੋ: ਸ੍ਰੀ ਨਗਰ ਤੋਂ ਚੱਲੇ ਨਗਰ ਕੀਰਤਨ ਦਾ ਹੁਸ਼ਿਆਰਪੁਰ ਜ਼ਿਲ੍ਹੇ ਹੋਇਆ ਸ਼ਾਨਦਾਰ ਸਵਾਗਤ, ਦਿੱਤਾ ਗਾਰਡ ਆਫ਼ ਆਨਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੇ ਮਸ਼ਹੂਰ ਵਕੀਲ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਲੁੱਟ ਕੇ ਲੈ ਗਏ ਲੱਖਾਂ ਰੁਪਏ ਤੇ ਸੋਨਾ-ਚਾਂਦੀ
NEXT STORY