ਲੁਧਿਆਣਾ (ਧੀਮਾਨ) - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਲੁਧਿਆਣਾ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਐਵਨ ਸਟੀਲ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਟੀਲ ਦੀ ਖਰੀਦ ਅਤੇ ਵਿਕਰੀ ਵਿੱਚ 370 ਕਰੋੜ ਰੁਪਏ ਦਾ ਘੁਟਾਲਾ ਕਰਨ ਲਈ ਐਫਆਈਆਰ ਦਰਜ ਕੀਤੀ ਹੈ। ਇਹ ਘੁਟਾਲਾ ਸਟੀਲ ਅਥਾਰਟੀ ਆਫ਼ ਇੰਡੀਆ (ਸੇਲ) ਦੇ ਕੁਝ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕੀਤਾ ਗਿਆ ਹੈ। ਲੋਕਪਾਲ ਦੇ ਦਖਲ ਤੋਂ ਬਾਅਦ ਸੀਬੀਆਈ ਨੇ ਇਹ ਐਫਆਈਆਰ ਦਰਜ ਕੀਤੀ ਹੈ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਤੋਹਫ਼ਾ: ਦਿਵਿਆਂਗ ਨਾਲ ਵਿਆਹ ਕਰਵਾਉਣ 'ਤੇ ਮਿਲਣਗੇ 50,000 ਰੁਪਏ
ਦੱਸ ਦੇਈਏ ਕਿ ਐੱਫਆਈਆਰ ਦੇ ਅਨੁਸਾਰ ਸੇਲ ਦੇ ਅਧਿਕਾਰੀਆਂ ਨੇ ਐਵਨ ਸਟੀਲ ਨੂੰ ਲਾਭ ਪਹੁੰਚਾਉਣ ਲਈ ਉਹਨਾਂ ਨੂੰ ਸਸਤੇ ਭਾਅ 'ਤੇ ਕੱਚੇ ਮਾਲ ਦੀ ਸਪਲਾਈ ਕੀਤੀ ਹੈ, ਜਿਸ ਕਾਰਨ ਸੇਲ ਨੂੰ 263 ਕਰੋੜ ਰੁਪਏ ਤੋਂ 370 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਮਾਮਲਾ 25 ਜੁਲਾਈ 2025 ਨੂੰ ਲੋਕਪਾਲ ਸ਼ਿਕਾਇਤ ਨਿਯਮ 2020 ਦੀ ਧਾਰਾ 4 (ਏ) ਦੇ ਤਹਿਤ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤੀ ਦੰਡ ਸੰਹਿਤਾ ਦੀ ਧਾਰਾ 120B ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 (2018 ਵਿੱਚ ਸੋਧਿਆ ਗਿਆ) ਦੀਆਂ ਧਾਰਾਵਾਂ 7, 8 ਅਤੇ 9 ਤਹਿਤ ਵੀ ਐਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਇਹ ਦੋਸ਼ ਹੈ ਕਿ ਸੇਲ ਦੇ ਅਧਿਕਾਰੀਆਂ ਨੇ ਸਰਕਾਰੀ ਕੰਪਨੀ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਕੇ ਨਿੱਜੀ ਕੰਪਨੀਆਂ ਨੂੰ ਵਿੱਤੀ ਤੌਰ 'ਤੇ ਲਾਭ ਪਹੁੰਚਾਇਆ ਹੈ। ਲੋਕਪਾਲ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਸੇਲ ਇਸ ਸਮੇਂ ਦੌਰਾਨ ਕੀਤੇ ਗਏ ਸਾਰੇ ਸੌਦਿਆਂ ਵਿੱਚ ਵਧੇਰੇ ਲਾਭ ਪ੍ਰਾਪਤ ਕਰ ਸਕਦੀ ਸੀ ਪਰ ਸੇਲ ਦੇ ਅਧਿਕਾਰੀਆਂ ਨੇ ਏਵਨ ਸਟੀਲ ਨੂੰ ਲਾਭ ਪਹੁੰਚਾਉਣ ਲਈ ਸੇਲ ਨੂੰ 263 ਤੋਂ 370 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ। ਇਸ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਪੂਰੀ ਖੇਡ ਵਿੱਚ ਸੇਲ ਨੇ ਏਵਨ ਸਟੀਲ ਨੂੰ 2,65,820 ਟਨ ਸਟੀਲ ਵੇਚੀ ਹੈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮਲੋਟ ਦੇ ਨੌਜਵਾਨ ਗੌਰਵ ਨੇ ‘ਕੌਨ ਬਨੇਗਾ ਕਰੋੜਪਤੀ’ ’ਚ ਜਿੱਤੇ 2 ਲੱਖ ਰੁਪਏ
NEXT STORY