ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਮੁਲਜ਼ਮਾਂ ਦੇ ਕਬਜ਼ੇ 'ਚੋਂ 5 ਅਤਿ-ਆਧੁਨਿਕ ਪਿਸਤੌਲ, 2.015 ਕਿੱਲੋ ਹੈਰੋਇਨ ਅਤੇ 5 ਲੱਖ ਦੀ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਡੀ. ਜੀ. ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਸ਼ਾਮਲ ਸਨ। ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ ਚਲਾਉਣ ਵਾਲੇ ਨਸ਼ਾ ਤਸਕਰਾਂ ਨੂੰ...
NEXT STORY