ਜਲੰਧਰ (ਸੁਧੀਰ)– ਕਮਿਸ਼ਨਰੇਟ ਪੁਲਸ ਦੇ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਰ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗੁਰੂ ਨਾਨਕਪੁਰਾ ਰੇਲਵੇ ਕਾਲੋਨੀ ਟੀ-ਪੁਆਇੰਟ ’ਤੇ ਸ਼ੱਕ ਦੇ ਆਧਾਰ ’ਤੇ ਇਕ ਸਵਿੱਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ ਪੁਲਸ ਨੂੰ ਇਕ ਕਿੱਟ ਬਰਾਮਦ ਹੋਈ। ਕਿੱਟ ਵਿਚੋਂ ਪੁਲਸ ਨੂੰ ਇਕ ਕਿਲੋ 500 ਗ੍ਰਾਮ ਹੈਰੋਇਨ, 53 ਹਜ਼ਾਰ ਰੁਪਏ ਦੀ ਡਰੱਗ ਮਨੀ, ਇਕ ਦੇਸੀ ਕੱਟਾ 315 ਬੋਰ, ਇਕ ਜ਼ਿੰਦਾ ਰੌਂਦ ਅਤੇ ਇਕ ਇਲੈਕਟ੍ਰਿਕ ਕੰਡਾ ਬਰਾਮਦ ਹੋਇਆ। ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਸਵਾਰ 4 ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ- ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਇਹ ਹੋਈ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ
ਵਿਰਕ ਨੇ ਦੱਸਿਆ ਕਿ ਕਾਬੂ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਰਾਜਾ, ਜਸਬੀਰ ਸਿੰਘ ਉਰਫ਼ ਪੱਡਾ, ਵਿਕਾਸ ਉਰਫ਼ ਰੂਬਲ, ਹਰੀਪਾਲ ਉਰਫ਼ ਹਰੀ (ਚਾਰੋਂ ਨਿਵਾਸੀ ਕਪੂਰਥਲਾ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਪਤਾ ਲੱਗਾ ਕਿ ਕਾਬੂ ਮੁਲਜ਼ਮਾਂ ਵਿਚੋਂ ਲਵਪ੍ਰੀਤ ਦੀ ਉਮਰ ਸਿਰਫ਼ 24 ਸਾਲ ਹੈ ਅਤੇ ਉਹ 8ਵੀਂ ਪਾਸ ਹੈ। ਕਪੂਰਥਲਾ ਵਿਚ ਉਹ ਚਿਕਨ ਦੀ ਦੁਕਾਨ ਚਲਾਉਂਦਾ ਹੈ, ਜਦੋਂ ਕਿ ਜਸਬੀਰ ਸਿੰਘ ਜਿਸ ਦੀ ਉਮਰ 40 ਸਾਲ ਹੈ, ਉਹ 10ਵੀਂ ਪਾਸ ਹੈ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ। ਇਸੇ ਤਰ੍ਹਾਂ ਵਿਕਾਸ ਉਰਫ਼ ਰੂਬਲ ਦੀ ਉਮਰ 32 ਸਾਲ ਹੈ ਅਤੇ ਉਹ ਇਕ ਪ੍ਰਾਈਵੇਟ ਕੋਰੀਅਰ ਕੰਪਨੀ ਵਿਚ ਡਰਾਈਵਿੰਗ ਕਰਦਾ ਹੈ। ਚੌਥਾ ਮੁਲਜ਼ਮ ਹਰੀਪਾਲ ਜਿਸ ਦੀ ਉਮਰ 39 ਸਾਲ ਹੈ ਅਤੇ ਉਹ 10ਵੀਂ ਪਾਸ ਹੈ ਅਤੇ ਪੇਂਟਰ ਦਾ ਕੰਮ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਕਾਬੂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਕਾਬੂ ਮੁਲਜ਼ਮ ਅੰਮ੍ਰਿਤਸਰ ਸਾਈਡ ਤੋਂ ਹੈਰੋਇਨ ਦੀ ਖੇਪ ਲੈ ਕੇ ਆਏ ਸਨ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਕਈ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
NEXT STORY