ਤਰਨਤਾਰਨ, (ਰਾਜੂ)- ਜ਼ਿਲਾ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਸਣੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਬਲਰਾਜ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਨਾਗੋਕੇ ਜਾ ਰਹੇ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ ਬੱਬੀ ਤੇ ਬਲਵਿੰਦਰ ਸਿੰਘ ਉਰਫ ਲਾਡੀ ਦੁਕਾਨ ਕਿਰਾਏ 'ਤੇ ਲੈ ਕੇ ਬਿਨਾਂ ਲਾਇਸੈਂਸ ਅੰਗਰੇਜ਼ੀ ਸ਼ਰਾਬ ਵੇਚ ਰਹੇ ਹਨ, ਜਿਸ 'ਤੇ ਰੇਡ ਕਰਨ 'ਤੇ 34 ਬੋਤਲਾਂ ਕੈਸ ਵਿਸਕੀ ਤੇ 6 ਬੋਤਲਾਂ ਰਾਇਲ ਸਟੈਗ ਦੀਆਂ ਬਰਾਮਦ ਹੋਈਆਂ।
ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੌਰਾਨੇ ਗਸ਼ਤ ਸਾਥੀ ਕਰਮਚਾਰੀਆਂ ਨਾਲ ਪਿੰਡ ਜੀਉਬਾਲਾ ਤੋਂ ਦੋਸ਼ੀ ਸੋਹਣ ਸਿੰਘ ਤੋਂ 10,500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਸਦਰ ਪੱਟੀ ਦੇ ਐੱਚ. ਸੀ. ਕੁਲਬੀਰ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਦੋਸ਼ੀ ਜਸਕਰਨ ਸਿੰਘ ਕੋਲਂੋ 9000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
2 ਪ੍ਰਾਈਵੇਟ ਅਧਿਆਪਕਾਂ ਦੇ ਸਹਾਰੇ ਚੱਲ ਰਿਹਾ ਸਰਕਾਰੀ ਸਕੂਲ ਵਾਂ ਤਾਰਾ ਸਿੰਘ
NEXT STORY