ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਗਲੌਕ 9 ਮਿਮੀ (ਆਸਟ੍ਰੀਆ ਵਿੱਚ ਬਣੇ), 4 .30 ਬੋਰ (ਚੀਨ ਵਿੱਚ ਬਣੇ) ਅਤੇ 1 ਹੋਰ .30 ਬੋਰ ਪਿਸਤੌਲ ਸ਼ਾਮਲ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਸੰਪਰਕ 'ਚ ਸਨ ਅਤੇ ਪੰਜਾਬ ਦੇ ਅਪਰਾਧੀ ਗਰੁੱਪਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ 'ਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਸੰਬੰਧਾਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
NEXT STORY