ਬਟਾਲਾ/ਫਤਿਹਗੜ੍ਹ ਚੂੜੀਆਂ/ਕਾਲਾ ਅਫਗਾਨਾ, (ਬੇਰੀ, ਸਾਰੰਗਲ, ਬਲਵਿੰਦਰ, ਬਿਕਰਮਜੀਤ)- ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸਕੱਤਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮਨਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਡੋਗਰ ਨੂੰ 120 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਧਰ, ਏ. ਐੱਸ. ਆਈ. ਦਲਵਿੰਦਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਵਿਲਸਨ ਮਸੀਹ ਪੁੱਤਰ ਸੱਬਾ ਮਸੀਹ ਵਾਸੀ ਡੋਗਰ ਨੂੰ 112 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਰੰਗ ਸੰਤਰੀ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਬਟਾਲਾ/ਘੁਮਾਣ, (ਬੇਰੀ, ਸਰਬਜੀਤ)-ਥਾਣਾ ਘੁਮਾਣ ਦੀ ਪੁਲਸ ਨੇ ਨਸ਼ੇ ਵਾਲੇ ਕੈਪਸੂਲ ਅਤੇ ਗੋਲੀਆਂ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਹਰਦੀਪ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬੋਲੇਵਾਲ ਨੂੰ 45 ਕੈਪਸੂਲ ਅਤੇ 20 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸ ਵਿਰੁੱਧ ਥਾਣਾ ਘੁਮਾਣ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਬਟਾਲਾ, (ਬੇਰੀ)-ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਚ. ਸੀ. ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਜਤਿੰਦਰ ਕੁਮਾਰ ਪੁੱਤਰ ਕੁਲਦੀਪ ਚੰਦ ਵਾਸੀ ਬਾਲੇਵਾਲ ਦੇ ਘਰ ਰੇਡ ਕਰ ਕੇ ਉਸ ਨੂੰ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਥਾਣਾ ਕਿਲਾ ਲਾਲ ਸਿੰਘ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ।
ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਚੋਰਾਂ ਦੀ ਸੀ. ਸੀ. ਟੀ. ਵੀ. ਫੁਟੇਜ ਰਿਲੀਜ਼ ਕੀਤੀ
NEXT STORY