ਚੰਡੀਗੜ੍ਹ (ਸੁਸ਼ੀਲ) : ਰਾਤ ਸਮੇਂ ਲੋਕਾਂ ਨਾਲ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਹੰਟਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਕਾਬੂ ਕੀਤਾ। ਹੰਟਰ ਗਿਰੋਹ ਦੇ ਚਾਰੇ ਮੈਂਬਰ ਦਿਨ ਵੇਲੇ ਪੀ.ਜੀ.ਆਈ. ’ਚ ਮਰੀਜ਼ਾਂ ਦੀ ਸੰਭਾਲ ਦਾ ਕੰਮ ਕਰਦੇ ਸਨ। ਡਿਊਟੀ ਖ਼ਤਮ ਕਰਨ ਤੋਂ ਬਾਅਦ ਚਾਰੋਂ ਮੁਲਜ਼ਮ ਆਪੋ-ਆਪਣੇ ਮੋਟਰਸਾਈਕਲਾਂ ’ਤੇ ਨਿਕਲਦੇ ਸਨ। ਰਾਤ ਨੂੰ ਘਰ ਜਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਫੋਨ ਤੇ ਨਕਦੀ ਖੋਹ ਕੇ ਭੱਜ ਜਾਂਦੇ ਸਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਝਪਟਮਾਰੀ ਕਰਨ ਤੋਂ ਬਾਅਦ ਨਯਾਗਾਓਂ ਚਲੇ ਜਾਂਦੇ ਸਨ।
ਮੁਲਜ਼ਮਾਂ ਦੀ ਪਛਾਣ ਨਵਾਂਗਾਓਂ ’ਚ ਸ਼ਿਵ ਮੰਦਰ ਦੇ ਨੇੜੇ ਰਹਿਣ ਵਾਲਾ ਸੁਭਾਸ਼ ਭਾਰਤੀ ਉਰਫ਼ ਨਿਖਿਲ, ਦਸਮੇਸ਼ ਨਗਰ ਦਾ ਰਹਿਣਾ ਵਾਲਾ ਗੌਤਮ ਕਥਕ, ਅਬੋਹਰ ਵਾਸੀ ਗੋਪਾਲ ਉਰਫ਼ ਹੈਪੀ ਤੇ ਕੋਟਕਪੂਰਾ ਦੇ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਖੋਹੇ ਗਏ 24 ਫੋਨ, ਦੋ ਮੋਟਰਸਾਈਕਲ ਤੇ ਦੋ ਚਾਕੂ ਬਰਾਮਦ ਕੀਤੇ ਹਨ। ਜ਼ਿਲ੍ਹਾ ਕ੍ਰਾਈਮ ਸੈੱਲ ਨੇ ਗਿਰੋਹ ਦੇ ਮੈਂਬਰਾਂ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਵਾਲੇ ਦਿਨ ਗੁਰੂ ਨਗਰੀ 'ਚ ਚੱਲ ਗਈਆਂ ਤਲਵਾਰਾਂ ; ਸ਼ਰੇਆਮ ਵੱਢ'ਤਾ ਨੌਜਵਾਨ
ਜ਼ਿਲ੍ਹਾ ਕ੍ਰਾਈਮ ਸੈੱਲ ਦੇ ਇੰਚਾਰਜ ਜਸਮਿੰਦਰ ਸਿੰਘ ਨੇ 29 ਦਸੰਬਰ, 2024 ਦੀ ਰਾਤ ਨੂੰ ਟੌਏ ਹੋਟਲ ਦੇ ਵੇਟਰ ਜੀਵਨ ਜੋਸ਼ੀ ਤੋਂ ਸੈਕਟਰ-19/27 ਦੀ ਡਿਵਾਈਡਿੰਗ ਰੋਡ ’ਤੇ ਫੋਨ ਖੋਹਣ ਵਾਲੇ ਮੋਟਰਸਾਈਕਲ ਸਵਾਰਾਂ ਨੂੰ ਫੜਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਸੀ। ਪੁਲਸ ਟੀਮ ਨੇ ਲੁਟੇਰਿਆਂ ਨੂੰ ਫੜਨ ਲਈ ਲਾਈਟ ਪੁਆਇੰਟ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ।
ਟੀਮ ਨੇ ਸੈਕਟਰ-25 ’ਚ ਨਾਕਾਬੰਦੀ ਕਰ ਕੇ ਹੰਟਰ ਬਾਈਕ ਸਵਾਰ ਦੋ ਨੌਜਵਾਨਾਂ ਸੁਭਾਸ਼ ਭਾਰਤੀ ਤੇ ਗੌਤਮ ਕਥਕ ਨੂੰ ਕਾਬੂ ਕਰ ਲਿਆ। ਪੁਲਸ ਨੇ ਉਨ੍ਹਾਂ ਕੋਲੋਂ ਮੋਟਰਸਾਈਕਲ, ਜੀਵਨ ਜੋਸ਼ੀ ਤੋਂ ਖੋਹਿਆ ਹੋਇਆ ਪਰਸ ਅਤੇ ਮੋਬਾਈਲ ਬਰਾਮਦ ਕੀਤਾ। ਪੁਲਸ ਨੇ ਦੋਵਾਂ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ।
ਰਿਮਾਂਡ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ’ਚ ਝਪਟਮਾਰੀ ਕਰਦੇ ਹਨ। ਪੁਲਸ ਟੀਮ ਨੇ ਉਕਤ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਗੋਪਾਲ ਉਰਫ਼ ਹੈਪੀ ਤੇ ਕਰਨਪ੍ਰੀਤ ਸਿੰਘ ਨੂੰ ਸੈਕਟਰ-24 ਤੋਂ ਕਾਬੂ ਕਰ ਲਿਆ। ਪੁਲਸ ਨੇ ਚਾਰੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕੁੱਲ 24 ਮੋਬਾਈਲ, ਦੋ ਮੋਟਰਸਾਈਕਲ ਤੇ ਦੋ ਚਾਕੂ ਬਰਾਮਦ ਕੀਤੇ।
ਇਹ ਵੀ ਪੜ੍ਹੋ- ਪਤੰਗ ਉਡਾਉਂਦਾ-ਉਡਾਉਂਦਾ ਮੁੰਡਾ ਵਿਹੜੇ 'ਚ ਉੱਬਲਦੇ ਪਾਣੀ 'ਚ ਆ ਡਿੱਗਾ, ਬੁਰੀ ਤਰ੍ਹਾਂ ਸੜ ਗਿਆ ਮਾਸੂਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਤੰਗ ਉਡਾਉਂਦਾ-ਉਡਾਉਂਦਾ ਮੁੰਡਾ ਵਿਹੜੇ 'ਚ ਉੱਬਲਦੇ ਪਾਣੀ 'ਚ ਆ ਡਿੱਗਾ, ਬੁਰੀ ਤਰ੍ਹਾਂ ਸੜ ਗਿਆ ਮਾਸੂਮ
NEXT STORY