ਬਠਿੰਡਾ (ਵਰਮਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਰਮਲ ਥਾਣਾ ਪੁਲਸ ਨੇ ਨਸ਼ੇ ਦੀ ਹਾਲਤ 'ਚ ਦੋਸ਼ੀ ਅਮਨ ਸਿੰਘ ਅਤੇ ਪ੍ਰਭਜੋਤ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰਕੇ ਉਸਦਾ ਡੋਪ ਟੈਸਟ ਕਰਵਾਇਆ ਗਿਆ। ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਇਸੇ ਤਰ੍ਹਾਂ, ਕੋਟਫੱਤਾ ਪੁਲਸ ਸਟੇਸ਼ਨ ਨੇ ਨਸ਼ੇ ਦੀ ਹਾਲਤ ਵਿੱਚ ਦੋਸ਼ੀ ਕੁਲਦੀਪ ਸਿੰਘ ਵਾਸੀ ਚਨਾਰਥਲ ਗ੍ਰਿਫ਼ਤਾਰ ਕਰਕੇ ਉਸਦਾ ਡੋਪ ਟੈਸਟ ਕਰਵਾਇਆ ਗਿਆ ਅਤੇ ਉਸਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਮੌੜ ਥਾਣਾ ਪੁਲਸ ਨੇ ਨਸ਼ੇ ਦੀ ਵਰਤੋਂ ਦੇ ਦੋਸ਼ ਵਿੱਚ ਗੁਰਮੁਖ ਸਿੰਘ ਵਾਸੀ ਮੌੜ ਮੰਡੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਲ ਸਰੋਤ ਵਿਭਾਗ ਨੇ 22 ਸਾਲ ਬਾਅਦ 29 ਕਨਾਲ 18 ਮਰਲੇ ਜ਼ਮੀਨ ਤੋਂ ਕਬਜ਼ਾ ਛੁਡਵਾਇਆ
NEXT STORY