ਬਠਿੰਡਾ (ਵਿਜੇ ਵਰਮਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਸ ਨੇ ਮੁਲਜ਼ਮ ਰਿੰਕੂ ਸਿੰਘ ਨੂੰ ਅਮਰਪੁਰਾ ਬਸਤੀ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 60 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਕੋਟਫੱਤਾ ਪੁਲਸ ਨੇ ਪਿੰਡ ਕੋਟਫੱਤਾ ਤੋਂ ਮੁਲਜ਼ਮ ਮਨਜੀਤ ਸਿੰਘ ਵਾਸੀ ਕੋਟਭਾਰਾ ਨੂੰ ਗ੍ਰਿਫ਼ਤਾਰ ਕਰ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਥਾਣਾ ਦਿਆਲਪੁਰਾ ਪੁਲਸ ਨੇ ਪਿੰਡ ਜਲਾਨ ਤੋਂ ਮੁਲਜ਼ਮ ਜਗਸੀਰ ਸਿੰਘ ਵਾਸੀ ਸਿਰੀਆਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 15 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਦੋਂ ਕਿ ਪੁਲਸ ਨੇ ਇੱਕ ਹੋਰ ਮੁਲਜ਼ਮ ਬਲਜੀਤ ਸਿੰਘ ਨੂੰ ਪਿੰਡ ਕਾਂਗੜ ਤੋਂ ਗ੍ਰਿਫ਼ਤਾਰ ਕਰਕੇ ਉਸਦੇ ਟਿਕਾਣੇ ਤੋਂ 400 ਲੀਟਰ ਲਾਹਣ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਦਿਆਲਪੁਰਾ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ’ਚ ਡਰੋਨ ਹਮਲੇ 'ਚ ਪੀੜਤ ਪਰਿਵਾਰ ਨੂੰ SGPC ਵੱਲੋਂ ਮਾਲੀ ਸਹਾਇਤਾ ਦਾ ਐਲਾਨ
NEXT STORY