ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੋਟਫੱਤਾ ਪੁਲਸ ਨੇ ਮੁਲਜ਼ਮ ਮਨਦੀਪ ਸਿੰਘ ਵਾਸੀ ਚਨਾਰਥਲ ਨੂੰ ਧਨ ਸਿੰਘ ਖਾਨਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 2.24 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸਦਰ ਬਠਿੰਡਾ ਪੁਲਸ ਨੇ ਹਰਰਾਏਪੁਰ ਤੋਂ ਇੱਕ ਮੁਲਜ਼ਮ ਨਿਰਮਲ ਸਿੰਘ ਵਾਸੀ ਦਿਉਣ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪ੍ਰੀਗਾਬਾਲਿਨ ਦੇ 44 ਕੈਪਸੂਲ ਬਰਾਮਦ ਕੀਤੇ ਹਨ।
ਇਸੇ ਤਰ੍ਹਾਂ ਥਾਣਾ ਸੰਗਤ ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਸੰਗਤ ਕਲਾਂ ਤੋਂ ਗ੍ਰਿਫ਼ਤਾਰ ਕਰਕੇ ਉਸ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇੱਕ ਹੋਰ ਮਾਮਲੇ ਵਿਚ ਥਾਣਾ ਨੰਦਗੜ੍ਹ ਨੇ ਮੁਲਜਮ ਰਵੀ ਸਿੰਘ ਨੂੰ ਪਿੰਡ ਚੱਕ ਅਤਰ ਸਿੰਘ ਵਾਲਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜਮ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਹਨ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਕਤਲ ਕਾਂਡ ਵਿਚ ਨਵਾਂ ਮੋੜ
NEXT STORY