ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬੱਸ ਅੱਡਾ ਚੌਂਕੀ ਪੁਲਸ ਨੇ ਬੱਸ ਸਟੈਂਡ ਤੋਂ ਸਾਹਿਲ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕੋਤਵਾਲੀ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਕ ਹੋਰ ਮਾਮਲੇ ’ਚ ਸੰਗਤ ਪੁਲਸ ਸ਼ੰਕਰ ਦਾਸ ਵਾਸੀ ਸੰਗਤ ਕਲਾਂ ਅਤੇ ਜਸਪ੍ਰੀਤ ਸਿੰਘ ਵਾਸੀ ਗਹਿਰੀ ਬੁੱਟਰ ਅਤੇ ਰੁਲਦੂ ਸਿੰਘ ਵਾਲਾ ਦੇ ਰਹਿਣ ਵਾਲੇ ਘਣਸ਼ਿਆਮ ਨੂੰ ਪਥਰਾਲਾ ਪਿੰਡ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦਾ ਇਹ ਜ਼ਿਲ੍ਹਾ ਅੱਜ ਰਹੇਗਾ ਬੰਦ! ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ
NEXT STORY