ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰਕੇ ਨਸ਼ੇ ਵਾਲੇ ਪਦਾਰਥਾਂ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਦ ਕਿ 1 ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਥੰਮਣ ਸਿੰਘ ਨੇ ਦੱਸਿਆ ਕਿ ਉਹ ਸਣੇ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਗੇਟ ਬਾਬਾ ਪੀਰਾ ਸਾਹਿਬ ਪੱਟੀ ਤੋਂ ਸਾਜਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰ. 2 ਪੱਟੀ ਨੂੰ ਸ਼ੱਕ ਦੀ ਬਿਨਾਂ 'ਤੇ ਕਾਬੂ ਕਰਕੇ ਉਸ ਪਾਸੋਂ 804 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ. ਆਈ. ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਸਣੇ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਨੇੜੇ ਗੁਰਦੁਆਰਾ ਬਾਬਾ ਬਿੱਧੀ ਚੰਦ ਤੋਂ ਸ਼ਮਸ਼ੇਰ ਸਿੰਘ ਪੁੱਤਰ ਮਖਤੂਲ ਸਿੰਘ ਵਾਸੀ ਮੱਲੀਆਂ ਕੰਬਾਇਨ ਚਾਲਕ ਨੂੰ ਸ਼ੱਕ ਦੀ ਬਿਨਾਂ 'ਤੇ ਕਾਬੂ ਕਰਕੇ ਉਸ ਪਾਸੋਂ 1680 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਟੀ-ਪੁਆਇੰਟ ਮੇਨ ਜੀ. ਟੀ. ਰੋਡ ਬੱਸ ਸਟੈਂਡ ਤੋਂ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਵਰਿਆ ਪੁਰਾਣੇ ਨੂੰ ਸ਼ੱਕ ਦੀ ਬਿਨ੍ਹਾਂ 'ਤੇ ਕਾਬੂ ਕਰਕੇ ਉਸ ਪਾਸੋਂ 800 ਨਸ਼ੇ ਵਾਲੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ।
ਥਾਣਾ ਸਦਰ ਤਰਨਤਾਰਨ ਦੇ ਐੱਚ. ਸੀ. ਬਿਸ਼ਨ ਦਾਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਣੇ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਪੁਲ ਨਹਿਰ ਸੰਘ ਤੋਂ ਸਾਹਿਬ ਸਿੰਘ ਪੁੱਤਰ ਸਾਉਣ ਸਿੰਘ ਵਾਸੀ ਰੈਸ਼ੀਆਣਾ ਨੂੰ ਸ਼ੱਕ ਦੀ ਬਿਨਾਂ 'ਤੇ ਕਾਬੂ ਕਰਕੇ ਉਸ ਪਾਸੋਂ 15000 ਐੱਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਚੈਕਿੰਗ ਦੌਰਾਨ 13 'ਚੋਂ 8 ਸੇਵਾ ਕੇਂਦਰ ਬੰਦ ਮਿਲੇ
NEXT STORY