ਬਟਾਲਾ, (ਸੈਂਡੀ)- ਜ਼ਿਲਾ ਬਟਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਥਾਣਾ ਸੇਖਵਾਂ ਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਗੁਪਤਾ ਸੂਚਨਾ ਦੇ ਆਧਾਰ 'ਤੇ ਮਲਕੀਤ ਸਿੰਘ ਤੇ ਨਵਜੋਤ ਸਿੰਘ ਪੁੱਤਰਾਨ ਜਸਬੀਰ ਸਿੰਘ ਵਾਸੀ ਡੱਲਾ ਕੋਲੋਂ 2 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਂਕਾਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਤੇਜਾਕਲਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਧਰ, ਗੁਰਵਿੰਦਰ ਸਿੰਘ ਪੁੱਤਰ ਪ੍ਰਭਦਿਆਲ ਸਿੰਘ ਵਾਸੀ ਬੰਦੋਵਾਲ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਕਤ 4 ਵਿਅਕਤੀਆਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕਰ ਲਿਆ ਗਿਆ ਹੈ।
ਫੈਸਟੀਵਲ ਦਾ ਜਸ਼ਨ ਖਤਮ, ਅਮੀਰਾਂ ਦੀ ਟੈਂਸ਼ਨ ਸ਼ੁਰੂ!
NEXT STORY